PSEB 12th Result 2026 : ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਜਾਣੋ ਪਹਿਲੇ ਨੰਬਰ 'ਤੇ ਕੌਣ ਰਿਹਾ

Wednesday, May 13, 2026 - 12:44 PM (IST)

PSEB 12th Result 2026 : ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਜਾਣੋ ਪਹਿਲੇ ਨੰਬਰ 'ਤੇ ਕੌਣ ਰਿਹਾ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਤੀਜਿਆਂ ਬਾਰੇ ਐਲਾਨ ਕਰਦਿਆਂ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪਹਿਲੇ ਨੰਬਰ 'ਤੇ ਵਿਦਿਆਰਥਣ ਸੁਪਨੀਤ ਕੌਰ, ਜ਼ਿਲ੍ਹਾ ਮਾਨਸਾ ਰਹੀ ਹੈ। ਇਸ ਦੇ ਨਾਲ ਹੀ ਲੁਧਿਆਣਾ ਦੀ ਸੋਹਾਨੀ ਚੌਹਾਨ ਦੂਜੇ ਸਥਾਨ 'ਤੇ ਅਤੇ ਲੁਧਿਆਣਾ ਦੀ ਹੀ ਦੀਵਾਂਸ਼ੀ ਤੀਜੇ ਸਥਾਨ 'ਤੇ ਰਹੀ ਹੈ। ਚੇਅਰਮੈਨ ਨੇ ਦੱਸਿਆ ਕਿ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਵਾਰ ਕਰੀਬ 2.65 ਲੱਖ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜੋ ਕਿ 17 ਫਰਵਰੀ ਤੋਂ 4 ਅਪ੍ਰੈਲ ਤੱਕ ਆਯੋਜਿਤ ਕੀਤੀ ਗਈ ਸੀ। 

ਇਹ ਵੀ ਪੜ੍ਹੋ : PSEB 12th Result 2026 : ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result

ਜਾਣੋ ਕਿਵੇਂ ਚੈੱਕ ਕਰਨਾ ਹੈ ਰਿਜ਼ਲਟ

ਨਤੀਜਾ ਦੇਖਣ ਲਈ ਬੋਰਡ ਦੀ ਵੈੱਬਸਾਈਟ pseb.ac.in 'ਤੇ ਜਾਓ।
ਵੈੱਬਸਾਈਟ ਦੇ ਹੋਮ ਪੇਜ 'ਤੇ ਨਤੀਜੇ ਦੇ ਲਿੰਕ 'ਤੇ ਕਲਿੱਕ ਕਰਨ ਕਰੋ।
ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਨਤੀਜਾ ਦੇਖ ਦੇਖੋ

ਇਹ ਵੀ ਪੜ੍ਹੋ : ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
ਭਵਿੱਖ ਲਈ ਇਸ ਨੂੰ ਡਾਊਨਲੋਡ ਜਾਂ ਪ੍ਰਿੰਟ ਵੀ ਕਰਵਾ ਲਓ
ਜੇਕਰ ਕਿਸੇ ਵਿਦਿਆਰਥੀ ਨੂੰ ਨਤੀਜਾ ਦੇਖਣ 'ਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 95491-61161 'ਤੇ ਸੰਪਰਕ ਕਰ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News