PSEB 12th Result 2026 : ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result
Wednesday, May 13, 2026 - 09:46 AM (IST)
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੋਰਡ ਦੇ ਚੇਅਰਮੈਨ ਵਲੋਂ ਦੱਸਿਆ ਗਿਆ ਹੈ ਕਿ ਵਿਦਿਆਰਥੀ ਦੁਪਹਿਰ 12:30 ਵਜੇ ਤੋਂ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਆਪਣਾ ਨਤੀਜਾ ਚੈੱਕ ਕਰ ਸਕਣਗੇ। ਇਸ ਨਾਲ ਲੱਖਾਂ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਜਾਵੇਗੀ, ਜੋ ਲੰਬੇ ਸਮੇਂ ਤੋਂ ਆਪਣੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਇਸ ਵਾਰ ਕਰੀਬ 2.65 ਲੱਖ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜੋ ਕਿ 17 ਫਰਵਰੀ ਤੋਂ 4 ਅਪ੍ਰੈਲ ਤੱਕ ਆਯੋਜਿਤ ਕੀਤੀ ਗਈ ਸੀ।
ਜਾਣੋ ਕਿਵੇਂ ਚੈੱਕ ਕਰਨਾ ਹੈ ਰਿਜ਼ਲਟ
ਨਤੀਜਾ ਦੇਖਣ ਲਈ ਬੋਰਡ ਦੀ ਵੈੱਬਸਾਈਟ pseb.ac.in 'ਤੇ ਜਾਓ।
ਵੈੱਬਸਾਈਟ ਦੇ ਹੋਮ ਪੇਜ 'ਤੇ ਨਤੀਜੇ ਦੇ ਲਿੰਕ 'ਤੇ ਕਲਿੱਕ ਕਰਨ ਕਰੋ।
ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਨਤੀਜਾ ਦੇਖ ਦੇਖੋ
ਭਵਿੱਖ ਲਈ ਇਸ ਨੂੰ ਡਾਊਨਲੋਡ ਜਾਂ ਪ੍ਰਿੰਟ ਵੀ ਕਰਵਾ ਲਓ
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਜੇਕਰ ਕਿਸੇ ਵਿਦਿਆਰਥੀ ਨੂੰ ਨਤੀਜਾ ਦੇਖਣ 'ਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 95491-61161 'ਤੇ ਸੰਪਰਕ ਕਰ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
