PSEB 12th Result 2026 : ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਜਾਣੋ ਪਹਿਲੇ ਨੰਬਰ 'ਤੇ ਕੌਣ ਰਿਹਾ

Wednesday, May 13, 2026 - 12:57 PM (IST)

PSEB 12th Result 2026 : ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਜਾਣੋ ਪਹਿਲੇ ਨੰਬਰ 'ਤੇ ਕੌਣ ਰਿਹਾ

ਮੋਹਾਲੀ (ਵੈੱਬ ਡੈਸਕ, ਨਿਆਮੀਆਂ, ਰਣਬੀਰ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸਾਇੰਸ ਵਿਸ਼ੇ 'ਚ ਪਿੰਡ ਉਭਾ, ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਕੁੱਲ 500 ਵਿੱਚੋਂ 500 ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ ਪਹਿਲਾਂ ਸਥਾਨ ਹਾਸਿਲ ਕੀਤਾ ਹੈ। ਜਮਾਲਪੁਰ ਕਾਲੋਨੀ ਭੋਕ ਕਿਲੋਮੀਟਰ ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਵੀ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ ਅਤੇ ਉਸਦਾ ਪੰਜਾਬ ਭਰ 'ਚ ਦੂਜਾ ਸਥਾਨ ਰਿਹਾ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਵਿਦਿਆਰਥਣ ਦਿਵਾਂਸ਼ੀ ਰੋਲ ਨੰਬਰਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ : PSEB 12th Result 2026 : ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result

ਉਨ੍ਹਾਂ ਦੱਸਿਆ ਕਿ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ  ਸੁਪਨੀਤ ਕੌਰ ਸ਼ੂਟਿੰਗ ਦੀ ਵਿਦਿਆਰਥਣ ਹੈ, ਜਿਸ ਨੇ ਰਾਸ਼ਟਰੀ ਪੱਧਰ 'ਤੇ ਮੈਡਲ ਜਿੱਤੇ ਹਨ। ਇਸ ਲਈ ਉਸ ਨੂੰ ਖੇਡ ਕੋਟੇ ਦੇ ਅੰਕ ਵੀ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਦੂਜੇ ਸਥਾਨ 'ਤੇ ਰਹਿਣ ਵਾਲੀ ਸੁਹਾਨੀ ਚੌਹਾਨ ਵੀ ਬੇਸਬਾਲ ਦੀ ਖਿਡਾਰਣ ਹੈ, ਜਿਸਨੇ ਪੰਜਾਬ ਪੱਧਰ 'ਤੇ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਦੀਵਾਸ਼ੀ ਸੋਫਟਵਾਰ ਦੀ ਖਿਡਾਰਣ ਹੈ, ਜਿਸਨੇ ਰਾਜ ਪੱਧਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਚੇਅਰਮੈਨ ਨੇ ਦੱਸਿਆ ਕਿ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਵਾਰ ਕਰੀਬ 2.65 ਲੱਖ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜੋ ਕਿ 17 ਫਰਵਰੀ ਤੋਂ 4 ਅਪ੍ਰੈਲ ਤੱਕ ਆਯੋਜਿਤ ਕੀਤੀ ਗਈ ਸੀ। 

PunjabKesari

ਜਾਣੋ ਕਿਵੇਂ ਚੈੱਕ ਕਰਨਾ ਹੈ ਰਿਜ਼ਲਟ

ਨਤੀਜਾ ਦੇਖਣ ਲਈ ਬੋਰਡ ਦੀ ਵੈੱਬਸਾਈਟ pseb.ac.in 'ਤੇ ਜਾਓ।
ਵੈੱਬਸਾਈਟ ਦੇ ਹੋਮ ਪੇਜ 'ਤੇ ਨਤੀਜੇ ਦੇ ਲਿੰਕ 'ਤੇ ਕਲਿੱਕ ਕਰਨ ਕਰੋ।
ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਨਤੀਜਾ ਦੇਖ ਦੇਖੋ

ਇਹ ਵੀ ਪੜ੍ਹੋ : ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
ਭਵਿੱਖ ਲਈ ਇਸ ਨੂੰ ਡਾਊਨਲੋਡ ਜਾਂ ਪ੍ਰਿੰਟ ਵੀ ਕਰਵਾ ਲਓ
ਜੇਕਰ ਕਿਸੇ ਵਿਦਿਆਰਥੀ ਨੂੰ ਨਤੀਜਾ ਦੇਖਣ 'ਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 95491-61161 'ਤੇ ਸੰਪਰਕ ਕਰ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News