ਇੰਤਜ਼ਾਰ ਖ਼ਤਮ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਦਾ ਨਤੀਜਾ, ਇੰਝ ਕਰੋ ਚੈੱਕ

Thursday, Apr 06, 2023 - 03:35 PM (IST)

ਚੰਡੀਗੜ੍ਹ (ਵੈੱਬ ਡੈਸਕ, ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਰਿਜ਼ਲਟ PSEB ਦੀ ਵੈਬਸਾਈਟ 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਹ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਐਲਾਨਿਆ ਗਿਆ ਹੈ। ਡਾਕਟਰ ਭਾਟੀਆ ਨੇ ਦੱਸਿਆ ਕਿ ਇਸ ਵਾਰ ਪੰਜਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 293847 ਪ੍ਰੀਖਿਆਰਥੀ ਬੈਠੇ ਸਨ,ਜਿਨ੍ਹਾਂ ਵਿੱਚੋਂ 292947 ਵਿਦਿਆਰਥੀ ਪਾਸ ਹੋਏ ਹਨ ਤੇ ਨਤੀਜੇ ਦੀ ਪਾਸ ਪ੍ਰਤੀਸ਼ਤਤਾ 99.69 ਫ਼ੀਸਦੀ ਰਹੀ। ਜਿਹੜੇ ਪ੍ਰੀਖਿਆਰਥੀ ਇਸ ਵਾਰੀ ਪਾਸ ਨਹੀਂ ਹੋ ਸਕੇ, ਉਨ੍ਹਾਂ ਲਈ ਦੋ ਮਹੀਨੇ ਬਾਅਦ ਦੁਬਾਰਾ ਸਪਲੀਮੈਂਟਰੀ ਪ੍ਰੀਖਿਆ ਹੋਵੇਗੀ।

ਦੱਸਣਯੋਗ ਹੈ ਕਿ ਸੂਬੇ ਭਰ 'ਚ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ, ਜਿਸ ਵਿੱਚ ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ ਪਹਿਲਾ, ਮਾਨਸਾ ਦੀ ਨਵਦੀਪ ਕੌਰ ਪੁੱਤਰੀ ਕਰਮਜੀਤ ਸਿੰਘ ਨੇ ਦੂਜਾ ਸਥਾਨ ਤੇ ਫਰੀਦਕੋਟ ਦੇ ਰਹਿਣ ਵਾਲੇ ਗੁਰਨੂਰ ਸਿੰਘ ਪੁੱਤਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥੀ  https://www.pseb--ac.in/5th-class-result/  'ਤੇ ਜਾ ਕੇ ਰਿਜ਼ਲਟ ਚੈੱਕ ਕਰ ਸਕਦੇ ਹਨ।

PunjabKesari

ਇੰਝ ਚੈੱਕ ਕਰ ਸਕਦੇ ਹੋ 5ਵੀਂ ਜਮਾਤ ਦਾ ਨਤੀਜਾ

- ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ...

- 5 ਜਮਾਤ ਦੇ ਨਤੀਜੇ ਵਾਲੇ ਲਿੰਕ 'ਤੇ ਕਲੀਕ ਕਰੋ ...

- ਵਿਦਿਆਰਥੀ ਦਾ ਪ੍ਰਣਾਮ ਪੱਤਰ ਯਾਨੀ ਕੀ ਬੋਰਡ ਰੋਲ ਨੰਬਰ ਤੇ ਜਨਮ ਮਿਤੀ ਦਾਖ਼ਲ ਕਰੋ ...

- ਨਤੀਜਾ ਵੇਖੋ ਤੇ ਉਸ ਨੂੰ ਡਿਊਨਲੋਡ ਕਰੋ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ, ਜਾਣੋ ਕੀ ਹੈ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News