ਪੰਜਾਬ ਬੋਰਡ ਦੇ 8ਵੀਂ ਜਮਾਤ ਦੇ ਨਤੀਜੇ ਦੌਰਾਨ ਕੁੜੀਆਂ ਨੇ ਮਾਰੀ ਬਾਜ਼ੀ, ਜਾਣੋ ਪੂਰਾ ਵੇਰਵਾ

04/28/2023 3:50:23 PM

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਬੋਰਡ ਵੱਲੋਂ 8ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ।  ਇਨ੍ਹਾਂ ਨਤੀਜਿਆਂ 'ਚ ਇਕ ਵਾਰ ਕੁੜੀਆਂ ਨੇ ਬਾਜ਼ੀ ਮਾਰੀ ਹੈ। ਨਤੀਜਿਆਂ ਮੁਤਾਬਕ ਮਾਨਸਾ ਦੀ ਲਵਪ੍ਰੀਤ ਕੌਰ 100 ਫ਼ੀਸਦੀ ਨੰਬਰਾਂ ਨਾਲ ਪਹਿਲੇ ਸਥਾਨ 'ਤੇ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ

ਇਸੇ ਤਰ੍ਹਾਂ ਮਾਨਸਾ ਦੀ ਹੀ ਗੁਰਅੰਕਿਤ ਕੌਰ 100 ਫ਼ੀਸਦੀ ਨੰਬਰਾਂ ਨਾਲ ਦੂਜੇ ਨੰਬਰ 'ਤੇ ਰਹੀ ਹੈ, ਜਦੋਂ ਕਿ 99.67 ਫ਼ੀਸਦੀ ਨੰਬਰਾਂ ਨਾਲ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਦੱਸਿਆ ਕਿ ਇਸ ਸਾਲ 8ਵੀਂ ਜਮਾਤ ਦੀ ਪ੍ਰੀਖਿਆ 'ਚ ਕੁੱਲ 298127 ਪ੍ਰੀਖਿਆਰਥੀ ਬੈਠੇ ਸਨ, ਜਿਨ੍ਹਾਂ 'ਚੋਂ 292206 ਪਾਸ ਹੋਏ ਅਤੇ ਨਤੀਜੇ ਦੀ ਪਾਸ ਫ਼ੀਸਦੀ 98.01 ਰਹੀ।

ਇਹ ਵੀ ਪੜ੍ਹੋ : ਪੰਜਾਬ 'ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ 'ਚ ਪਾਸ ਨਹੀਂ ਹੋ ਸਕੇ, ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ 2 ਮਹੀਨੇ ਤੱਕ ਫਿਰ ਹੋਵੇਗੀ। ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ 29 ਅਪ੍ਰੈਲ ਨੂੰ ਸਵੇਰੇ 10 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com 'ਤੇ ਉਪਲੱਬਧ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita