PSEB 8ਵੀਂ ਤੇ 12ਵੀਂ ਜਮਾਤ ਵਾਲੇ ਹੋ ਜਾਣ ਤਿਆਰ, ਅੱਜ ਆਵੇਗਾ Result, ਇੰਝ ਕਰੋ ਚੈੱਕ
Tuesday, Apr 30, 2024 - 09:46 AM (IST)
 
            
            ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਮੰਗਲਵਾਰ ਮਤਲਬ ਕਿ ਅੱਜ ਐਲਾਨਿਆ ਜਾਵੇਗਾ। ਇਸ ਸਬੰਧੀ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋਵੇਂ ਜਮਾਤਾਂ ਦਾ ਨਤੀਜਾ ਤਿਆਰ ਹੋ ਚੁੱਕਾ ਹੈ ਅਤੇ ਇਸ ਦਾ ਅੱਜ ਐਲਾਨ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਅੱਜ ਮੀਡੀਆ ਲਈ ਐਲਾਨ ਦਿੱਤਾ ਜਾਵੇਗਾ ਤੇ ਮੈਰਿਟ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਪਰ ਆਮ ਜਨਤਾ ਲਈ ਇਹ ਨਤੀਜਾ ਇੱਕ ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਹੋਵੇਗਾ।
ਇਹ ਵੀ ਪੜ੍ਹੋ : ਅਚਾਨਕ ਪਿਓ ਦਾ ਹੱਥ ਛੁਡਾ ਸ਼ਮਸ਼ਾਨਘਾਟ ਵੱਲ ਦੌੜਿਆ ਜਵਾਨ ਮੁੰਡਾ, ਬਲਦੀ ਚਿਤਾ 'ਤੇ ਮਾਰ 'ਤੀ ਛਾਲ
ਦੱਸਿਆ ਜਾ ਰਿਹਾ ਹੈ ਕਿ ਨਤੀਜਿਆਂ ਦਾ ਐਲਾਨ ਸ਼ਾਮ 4 ਵਜੇ ਕੀਤਾ ਜਾਵੇਗਾ, ਜਦੋਂ ਕਿ ਵਿਦਿਆਰਥੀ ਇਸ ਨੂੰ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਦੇਖ ਸਕਣਗੇ। ਦੱਸਣਯੋਗ ਹੈ ਕਿ 8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਹੋਈ ਸੀ। ਇਸ ਦੇ ਨਾਲ ਹੀ 5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ 1 ਜੂਨ ਤੋਂ ਪਹਿਲਾਂ ਵੋਟਿੰਗ! ਚੋਣ ਕਮਿਸ਼ਨ ਨੇ ਖਿੱਚੀ ਪੂਰੀ ਤਿਆਰੀ
ਕਿੰਝ ਚੈੱਕ ਕਰਨਾ ਹੈ ਨਤੀਜਾ
PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਹੋਮ ਪੇਜ ‘ਤੇ ਉਪਲੱਬਧ PSEB 12th Result 2024 ਜਾਂ PSEB 8th Result 2024 ਲਿੰਕ ‘ਤੇ ਕਲਿੱਕ ਕਰੋ।
ਇੱਕ ਨਵਾਂ ਪੇਜ ਖੁੱਲ੍ਹ ਜਾਵੇਗਾ।
ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿੱਟ ਬਟਨ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਤੁਹਾਡਾ PSEB 12th Result 2024 ਅਤੇ PSEB 8th Result ਸਕਰੀਨ ‘ਤੇ ਦਿਖਾਈ ਦੇਵੇਗਾ।
ਨਤੀਜਾ ਚੈੱਕ ਕਰੋ ਅਤੇ ਪੰਨਾ ਡਾਊਨਲੋਡ ਕਰੋ।
ਭਵਿੱਖ ਦੇ ਸੰਦਰਭ ਲਈ ਇਸ ਦੀ ਹਾਰਡ ਕਾਪੀ ਆਪਣੇ ਕੋਲ ਰੱਖੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            