PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ
Monday, May 25, 2026 - 05:49 PM (IST)
ਮੋਹਾਲੀ(ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀ ਪੂਰਕ (ਸਪਲੀਮੈਂਟਰੀ/ਰੀ-ਅਪੀਅਰ) ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਇਹ ਪ੍ਰੀਖਿਆਵਾਂ 2 ਜੂਨ ਤੋਂ 11 ਜੂਨ ਤੱਕ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਾਰੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 11 ਵਜੇ ਨਿਰਧਾਰਿਤ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਨਾਲ ਸੰਬੰਧਤ ਵਿਸਥਾਰਪੂਰਵਕ ਡੇਟ ਸ਼ੀਟ ਅਤੇ ਹੋਰ ਜ਼ਰੂਰੀ ਹਦਾਇਤਾਂ ਲਈ ਵਿਦਿਆਰਥੀ ਬੋਰਡ ਦੀ ਅਧਿਕਾਰਿਕ ਵੈੱਬਸਾਈਟ www.pseb.ac.in ‘ਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
