ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, 12ਵੀਂ ਜਮਾਤ ਦੀਆਂ ਸਿੱਖ ਇਤਿਹਾਸ ਨਾਲ ਜੁੜੀਆਂ 3 ਕਿਤਾਬਾਂ 'ਤੇ ਲਾਈ ਪਾਬੰਦੀ

05/01/2022 3:55:31 PM

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੋ ਪਾਠ-ਪੁਸਤਕਾਂ ਵਿਦਿਆਰਥੀਆਂ ਲਈ ਅਧਿਕ੍ਰਿਤ ਕੀਤੀਆਂ ਜਾਂਦੀਆਂ ਹਨ, ਉਨ੍ਹਾਂ 'ਚੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਛਿੜਿਆ ਹੋਇਆ ਹੈ। ਇਸ ਦੇ ਨਾਲ ਹੀ ਹੋਰ ਵੀ ਕਈ ਕਿਤਾਬਾਂ ਨੂੰ ਲੈ ਕੇ ਵਿਵਾਦ ਛਿੜਦੇ ਰਹਿੰਦੇ ਹਨ। ਹਾਲ ਹੀ 'ਚ ਸਿੱਖਿਆ ਬੋਰਡ ਦੀ ਜੋ 12ਵੀਂ ਜਮਾਤ ਲਈ ਇਤਿਹਾਸ ਦੀ ਪੁਸਤਕ ਅਧਿਕਾਰਿਤ ਕੀਤੀ ਗਈ ਹੈ, ਉਸ 'ਚ ਸਿੱਖ ਗੁਰੂ ਸਾਹਿਬਾਨ ਅਤੇ ਮਹਾਨ ਸਿੱਖਾਂ ਦੇ ਪ੍ਰਤੀ ਗਲਤ ਸ਼ਬਦਾਵਲੀ ਵਰਤੀ ਗਈ ਹੈ, ਜਿਸ ਦੇ ਰੋਸ ਵਜੋਂ ਲੰਬੇ ਸਮੇਂ ਤੋਂ ਪ੍ਰਸਿੱਧ ਕਿਸਾਨ ਅਤੇ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਸਿੱਖਿਆ ਬੋਰਡ ਦੇ ਬਾਹਰ ਧਰਨਾ ਲਾਇਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ ਇਨ੍ਹਾਂ ਪੁਸਤਕਾਂ ਨੂੰ ਲੈ ਕੇ ਜਾਂਚ ਬਿਠਾਈ ਗਈ ਸੀ, ਜਿਸ ਉਪਰੰਤ ਤਿੰਨ ਪਾਠ ਪੁਸਤਕਾਂ ਨੂੰ 12ਵੀਂ ਜਮਾਤ ਦੇ ਸਿਲੇਬਸ ਵਿੱਚ ਪੜ੍ਹਾਏ ਜਾਣ 'ਤੇ ਮੁਕੰਮਲ ਤੌਰ 'ਤੇ ਰੋਕ ਲਾਈ ਗਈ ਹੈ ਅਤੇ ਉਨ੍ਹਾਂ ਦੇ ਲੇਖਕਾਂ ਤੇ ਪ੍ਰਕਾਸ਼ਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸਿਫ਼ਾਰਿਸ਼ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵਾਪਰੇ ਭਿਆਨਕ ਹਾਦਸੇ ਨੇ ਲੋਕਾਂ ਦੇ ਖੜ੍ਹੇ ਕੀਤੇ ਲੂੰ-ਕੰਡੇ, ਜਨਾਨੀ ਦੇ ਸਰੀਰ ਦੇ ਉੱਡੇ ਚਿੱਥੜੇ

ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਲੇਖਕਾਂ ਦੀਆਂ 12ਵੀਂ ਜਮਾਤ ਨੂੰ ਪੜ੍ਹਾਈਆਂ ਜਾ ਰਹੀਆਂ ਇਤਿਹਾਸ ਦੀਆਂ ਪੁਸਤਕਾਂ 'ਚ ਕੁੱਝ ਤੱਥ ਸਿੱਖੀ ਦੇ ਇਤਿਹਾਸ ਅਨੁਸਾਰ ਨਹੀਂ ਹਨ, ਜੋ ਕਿ ਪੜਤਾਲ ਤੋਂ ਬਾਅਦ ਸਾਬਿਤ ਵੀ ਹੋ ਗਿਆ ਹੈ। ਹਾਲਾਂਕਿ ਸਿੱਖਿਆ ਵਿਭਾਗ ਪੰਜਾਬ ਨੇ ਇਨ੍ਹਾਂ ਨੂੰ ਮਾਨਤਾ ਦਿੱਤੀ ਹੋਈ ਸੀ ਤੇ ਇਹ ਕਾਫੀ ਸਮੇਂ ਤੋਂ ਵਿਦਿਆਰਥੀਆਂ ਨੂੰ ਪੜ੍ਹਾਈਆਂ ਵੀ ਜਾ ਰਹੀਆਂ ਸਨ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦਾ ਸਮਾਂ ਬਦਲਿਆ, ਜਾਣੋ ਕੀ ਹੈ ਨਵਾਂ ਸਮਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News