PSEB ਨੇ 10ਵੀਂ ਤੇ 12ਵੀਂ ਜਮਾਤ ਦੇ ਪੇਪਰਾਂ ਦੀਆਂ ਬਦਲੀਆਂ ਤਰੀਕਾਂ

Wednesday, Jan 08, 2020 - 08:08 PM (IST)

PSEB ਨੇ 10ਵੀਂ ਤੇ 12ਵੀਂ ਜਮਾਤ ਦੇ ਪੇਪਰਾਂ ਦੀਆਂ ਬਦਲੀਆਂ ਤਰੀਕਾਂ

ਮੋਹਾਲੀ,(ਨਿਆਮੀਆਂ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਕਾਰੀ ਛੁੱਟੀਆਂ ਦੇ ਨੋਟੀਫ਼ਿਕੇਸ਼ਨ ਤੋਂ ਬਾਅਦ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਮਿਤੀਆਂ ਵਿਚ ਕੁੱਝ ਤਬਦੀਲੀ ਕੀਤੀ ਹੈ। ਇਸ ਤਬਦੀਲੀ ਦੇ ਤਹਿਤ 7 ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। 

ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਇਕ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਜਮਾਤ ਦਾ ਲੋਕ ਪ੍ਰਸ਼ਾਸਨ ਵਿਸ਼ੇ ਦਾ ਪੇਪਰ ਜੋ ਕਿ ਪਹਿਲਾਂ 4 ਮਾਰਚ ਨੂੰ ਹੋਣਾ ਸੀ, ਹੁਣ ਉਹ 16 ਮਾਰਚ ਨੂੰ ਕਰਵਾਇਆ ਜਾਵੇਗਾ। ਜਦੋਂਕਿ 16 ਮਾਰਚ ਨੂੰ ਕਰਵਾਇਆ ਜਾਣ ਵਾਲਾ ਸੰਸਕ੍ਰਿਤ ਵਿਸ਼ੇ ਦਾ ਪੇਪਰ 4 ਮਾਰਚ ਨੂੰ ਕਰਵਾਇਆ ਜਾਵੇਗਾ। 12ਵੀਂ ਜਮਾਤ ਦੇ ਹੀ ਰਾਜਨੀਤੀ ਸ਼ਾਸਤਰ, ਭੌਤਿਕ ਵਿਗਿਆਨ, ਬਿਜ਼ਨੈੱਸ ਸਟੱਡੀਜ਼-11 ਦੀ ਪ੍ਰੀਖਿਆ ਜੋ 9 ਮਾਰਚ ਨੂੰ ਕਰਵਾਈ ਜਾਣੀ ਸੀ, ਹੁਣ 30 ਮਾਰਚ ਨੂੰ ਕਰਵਾਈ ਜਾਵੇਗੀ। 12ਵੀਂ ਜਮਾਤ ਦੇ ਵੋਕੇਸ਼ਨਲ ਗਰੁੱਪ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਸਾਰੇ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੁਣ 30 ਮਾਰਚ ਨੂੰ ਕਰਵਾਈਆਂ ਜਾਣਗੀਆਂ ਅਤੇ 13 ਮਾਰਚ ਨੂੰ ਹੋਣ ਵਾਲੀਆਂ ਸਾਰੇ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੁਣ 27 ਮਾਰਚ ਨੂੰ ਕਰਵਾਈਆਂ ਜਾਣਗੀਆਂ। 10ਵੀਂ ਜਮਾਤ ਦੀ ਵਿਸ਼ਾ ਗ੍ਰਹਿ ਵਿਗਿਆਨ ਦੀ ਪ੍ਰੀਖਿਆ ਜੋ ਕਿ ਪਹਿਲਾਂ 8 ਅਪ੍ਰੈਲ ਨੂੰ ਕਰਵਾਈ ਜਾਣੀ ਸੀ, ਯੋਜਨਾ ਮੁਤਾਬਕ ਹੁਣ 4 ਅਪ੍ਰੈਲ ਨੂੰ ਕਰਵਾਈ ਜਾਵੇਗੀ ਜਦੋਂਕਿ 6 ਅਪ੍ਰੈਲ ਵਾਲੀ ਵਿਸ਼ਾ ਕੰਪਿਊਟਰ ਸਾਇੰਸ ਵਾਲੀ ਪ੍ਰੀਖਿਆ 13 ਅਪ੍ਰੈਲ ਨੂੰ ਕਰਵਾਈ ਜਾਵੇਗੀ। ਪ੍ਰੀਖਿਆਵਾਂ ਦੀਆਂ ਮਿਤੀਆਂ ਵਿਚ ਤਬਦੀਲੀਆਂ ਸਬੰਧੀ ਪੂਰੀ ਤਬਦੀਲੀ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹੈ।
 


Related News