PSEB ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ

04/18/2024 5:57:39 PM

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਲੜਕੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ 'ਤੇ ਕਬਜ਼ਾ ਕੀਤਾ ਹੈ। ਪਹਿਲੇ ਸਥਾਨ 'ਤੇ ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾ ਪੁਰੀ ਲੁਧਿਆਣਾ ਦੀ ਅਦਿਤੀ ਰਹੀ ਹੈ ਜਿਸ ਨੇ 650 ਵਿਚੋਂ 650 ਅੰਕ ਹਾਸਲ ਕੀਤੇ ਹਨ ਜਦਕਿ ਦੂਜੇ ਸਥਾਨ 'ਤੇ ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਰਹੀ ਹੈ, ਜਿਸ ਨੇ 650 ਵਿਚੋਂ 645 ਅੰਕ ਹਾਸਲ ਕੀਤੇ ਹਨ। ਤੀਸਰੇ ਨੰਬਰ 'ਤੇ ਅੰਮ੍ਰਿਤਸਰ ਦੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ, ਤਹਿ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ ਰਹੀ ਹੈ। ਜਿਸ ਨੇ 650 ਵਿਚੋਂ 645 ਅੰਕ ਹਾਸਲ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਜਾਣਕਾਰੀ, ਇਨ੍ਹਾਂ ਤਾਰੀਖ਼ਾਂ ਲਈ ਅਲਰਟ ਜਾਰੀ

ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ। ਇਸ ਮੌਕੇ ਸਿੱਖਿਆ ਬੋਰਡ ਦੇ ਉਪ ਸਕੱਤਰ ਡਾਕਟਰ ਗੁਰਮੀਤ ਕੌਰ ਤੇ ਸਹਾਇਕ ਸਕੱਤਰ ਰਣਜੀਤ ਕੌਰ ਮੌਜੂਦ ਸਨ।


Gurminder Singh

Content Editor

Related News