PSEB- ਵੱਟਸਐਪ 'ਤੇ ਅੰਗਰੇਜ਼ੀ ਵਿਸ਼ੇ ਦਾ ਪੇਪਰ ਹੋਇਆ ਲੀਕ

03/06/2019 12:31:28 PM

ਅੰਮ੍ਰਿਤਸਰ-ਸਿੱਖਿਆ ਵਿਭਾਗ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ ਆਦੇਸ਼ ਤਾਂ ਬਹੁਤ ਸਾਰੇ ਜਾਰੀ ਕਰ ਦਿੰਦਾ ਹੈ ਪਰ ਕਈ ਵਾਰ ਉਸ ਦੀ ਅਣਗਹਿਲੀ ਕੀਤੀ ਜਾਂਦੀ ਹੈ।  ਇਹੋ ਜਿਹਾ ਮਾਮਲਾ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਜ਼ਿਲੇ 'ਚੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਹੋ ਗਿਆ ਹੈ। ਪੇਪਰ ਸ਼ੁਰੂ ਹੋਣ ਤੋਂ ਕੁਝ ਸਮੇਂ ਬਾਅਦ ਹੀ ਪ੍ਰੀਖਿਆ ਕੇਂਦਰਾਂ ਦੇ ਬਾਹਰ ਖੜ੍ਹੇ ਵਿਦਿਆਰਥੀਆਂ ਦੇ ਮਾਪਿਆਂ ਦੇ ਮੋਬਾਇਲਾਂ 'ਤੇ ਆ ਗਿਆ। ਉਕਤ ਕਾਰਜਗੁਜ਼ਾਰੀ ਨੇ ਜ਼ਾਹਿਰ ਕਰ ਦਿੱਤਾ ਹੈ ਕਿ ਨਕਲ ਦੇ ਅੱਗੇ ਸਿੱਖਿਆ ਵਿਭਾਗ ਬੌਣਾ ਹੋ ਜਾਂਦਾ ਹੈ।

ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਸਲਵਿੰਦਰ ਸਿੰਘ ਸਮਰਾ ਨੇ ਪੇਪਰ ਲੀਕ ਹੋਣ ਦੀ ਘਟਨਾ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੇਪਰਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਗੇਟ ਖੁੱਲੇ ਰੱਖਣ ਦਾ ਆਦੇਸ਼ ਦਿੱਤਾ ਹੈ ਪਰ ਆਦੇਸ਼ਾਂ ਨੂੰ ਨਕਾਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਰ ਬੁਆਏਜ਼ ਵੇਰਕਾ ਦਾ ਮੁੱਖ ਗੇਟ ਬੰਦ ਦੇਖਿਆ ਗਿਆ।

Iqbalkaur

This news is Content Editor Iqbalkaur