PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ ਸ਼ਡਿਊਲ

Thursday, Feb 02, 2023 - 02:46 PM (IST)

PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ ਸ਼ਡਿਊਲ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਦੇ ਸ਼ਡਿਊਲ ਸਬੰਧੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਸਿੱਖਿਆ ਬੋਰਡ ਵੱਲੋਂ ਮੀਡੀਆ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਪੂਰੇ ਵਿਸ਼ੇ (ਸਮੇਤ ਓਪਨ ਸਕੂਲ), ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਵਧਾਉਣ ਲਈ ਕੈਟਾਗਰੀਆਂ ਅਧੀਨ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪ੍ਰੈਲ 2023 ਤੋਂ 06 ਮਈ 2023 ਤੱਕ ਹੋਣਗੀਆਂ। ਇਸੇ ਤਰ੍ਹਾਂ 12ਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪ੍ਰੈਲ 2023 ਤੋਂ 09 ਮਈ 2023 ਤੱਕ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ : CM ਮਾਨ ਅੱਜ ਪੁੱਜਣਗੇ ਜਲੰਧਰ, ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਕਰਨਗੇ ਰਵਾਨਾ

ਇਸ ਪ੍ਰੀਖਿਆ ਸਬੰਧੀ ਡੇਟਸ਼ੀਟ ਅਤੇ ਹੋਰ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਕਰਵਾ ਦਿੱਤੀ ਗਈ ਹੈ। ਲੋੜ ਪੈਣ 'ਤੇ ਈ-ਮੇਲ ਆਈ. ਡੀ. srsecconduct.pseb@punjab.gov.in ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਦੇਣਗੇ ਟ੍ਰੇਨਿੰਗ

ਉਪ ਸਕੱਤਰ ਮਨਮੀਤ ਸਿੰਘ ਭੱਠਲ ਵੱਲੋਂ ਉਚੇਚੇ ਤੌਰ 'ਤੇ ਸਬੰਧਿਤ ਸੰਸਥਾਵਾਂ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਹੈ ਕਿ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਨੋਟ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਇਹ ਪ੍ਰਯੋਗੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਭੱਠਲ ਨੇ ਸਕੂਲ ਮੁਖੀਆਂ ਨੂੰ ਸੂਬਾ ਸਰਕਾਰ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਹਦਾਇਤ ਕੀਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News