ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ, ਫ਼ੈਸਲਾ ਅੱਜ
Thursday, Apr 15, 2021 - 08:47 AM (IST)
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਦੇ ਕੰਟਰੋਲਰ ਐਗਜ਼ਾਮੀਨੇਸ਼ਨ ਡਾ. ਜਨਕ ਰਾਜ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਹਿਲਾਂ ਤੋਂ ਹੀ ਨਿਰਧਾਰਿਤ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਟਾਲਣ ਬਾਰੇ ਸੋਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਵੀ ਫ਼ੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਦੀ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ’ਚ ਲਏ ਜਾਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਪੀ. ਐੱਸ. ਈ. ਬੀ. ਦੀਆਂ 12ਵੀਂ ਦੀਆਂ ਪ੍ਰੀਖਿਆਵਾਂ 20 ਅਪ੍ਰੈਲ ਅਤੇ 10ਵੀਂ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣ ਵਾਲੀਆਂ ਹਨ। ਸੀ. ਬੀ. ਐੱਸ. ਈ. ਵੱਲੋਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੇ ਫ਼ੈਸਲੇ ਪਿੱਛੋਂ ਪੀ. ਐੱਸ. ਈ. ਬੀ. ਦੇ ਵਿਦਿਆਰਥੀ ਪ੍ਰੀਖਿਆਵਾਂ ਦੇ ਆਯੋਜਨ ਨੂੰ ਲੈ ਕੇ ਬੁੱਧਵਾਰ ਰਾਤ ਤੱਕ ਉਲਝਣ ’ਚ ਸਨ।
ਇਹ ਵੀ ਪੜ੍ਹੋ : ਪੰਜਾਬ ਦੀਆਂ 'ਜੇਲ੍ਹਾਂ' 'ਚ ਬੰਦ ਮੁਸਲਿਮ ਕੈਦੀਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ
ਹਿਮਾਚਲ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ
ਹਿਮਾਚਲ ਸਰਕਾਰ ਨੇ ਸੂਬੇ ’ਚ 10ਵੀਂ ਅਤੇ 12ਵੀਂ ਸਮੇਤ 17 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਗ੍ਰੈਜੂਏਟ ਪੱਧਰ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਹੈ।
ਹਰਿਆਣਾ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਉਲਝਣ
ਹਰਿਆਣਾ ’ਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਉਲਝਣ ਵਾਲਾ ਮਾਹੌਲ ਹੈ। ਸੀ. ਬੀ. ਐੱਸ. ਈ. ਵੱਲੋਂ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਪਿੱਛੋਂ ਇਹ ਚਰਚਾ ਹੈ ਕਿ ਬੋਰਡ ਦੀਆਂ ਪ੍ਰੀਖਿਆਵਾਂ ਵੀ ਰੱਦ ਹੋਣਗੀਆਂ। ਸਿੱਖਿਆ ਵਿਭਾਗ ’ਚ ਬੁੱਧਵਾਰ ਨੂੰ ਮੰਥਨ ਚੱਲਦਾ ਰਿਹਾ ਕਿ ਕੀ ਫ਼ੈਸਲਾ ਲਿਆ ਜਾਵੇ? ਸਿੱਖਿਆ ਮੰਤਰੀ ਨੇ 15 ਅਪ੍ਰੈਲ ਨੂੰ ਚੋਟੀ ਦੇ ਅਧਿਕਾਰੀਆਂ ਦੀ ਬੈਠਕ ਸੱਦੀ ਹੈ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣ ਰਾਏ