ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ, ਬਣਾਏ ਗਏ 2318 ਪ੍ਰੀਖਿਆ ਕੇਂਦਰ

Friday, Apr 22, 2022 - 08:30 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 22 ਅਪ੍ਰੈਲ ਤੋਂ 12ਵੀਂ ਅਤੇ 29 ਅਪ੍ਰੈਲ ਤੋਂ 10ਵੀਂ ਜਮਾਤ ਦੀਆਂ ਟਰਮ-2 ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਬੋਰਡ ਦੇ ਵਾਈਸ ਚੇਅਰਮੈਨ ਕਮ-ਸਕੱਤਰ ਡਾ. ਵਰਿੰਦਰ ਭਾਟੀਆ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਕੀਤੀ ਗਈ ਅਤੇ ਪ੍ਰੀਖਿਆਵਾਂ ਪ੍ਰਬੰਧਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਡਾ. ਭਾਟੀਆ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪ੍ਰੀਖਿਆਵਾਂ ਦੌਰਾਨ ਨਕਲ ਰੋਕਣ ਸਬੰਧੀ ਸਖ਼ਤ ਕਦਮ ਚੁੱਕਣ ਲਈ ਹਦਾਇਤਾਂ ਕੀਤੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਵੱਧਣ ਲੱਗੇ 'ਕੋਰੋਨਾ' ਦੇ ਕੇਸ, ਸਰਕਾਰ ਨੇ ਜਾਰੀ ਕੀਤਾ ਇਹ ਸਖ਼ਤ ਹੁਕਮ

ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰੀਖਿਆਵਾਂ ਵਿਚ ਤਾਇਨਾਤ ਸਮੂਹ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਕਿ ਪ੍ਰੀਖਿਆਰਥੀਆਂ ਨੂੰ ਤਣਾਅ ਮੁਕਤ ਮਾਹੌਲ ਮੁਹੱਈਆ ਕੀਤਾ ਜਾਵੇ, ਤਾਂ ਜੋ ਉਹ ਪ੍ਰੀਖਿਆ ਵਿਚ ਬਿਹਤਰ ਕਾਰਗੁਜ਼ਾਰੀ ਦਿਖਾ ਸਕਣ।

ਇਹ ਵੀ ਪੜ੍ਹੋ : 7 ਲੋਕਾਂ ਦੇ ਜਿਊਂਦਾ ਸੜਨ ਦਾ ਮਾਮਲਾ, ਹਾਦਸੇ 'ਚ ਬਚਿਆ ਰਾਜੇਸ਼ ਬੋਲਿਆ-'ਮੈਂ ਜਿਊਂਦਾ ਹੀ ਮਰਿਆਂ ਬਰਾਬਰ ਹਾਂ'

ਇਸ ਮੌਕੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ਦੱਸਿਆ ਕਿ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ 320801 ਪ੍ਰੀਖਿਆਰਥੀਆਂ ਲਈ 2318 ਅਤੇ 10ਵੀਂ ਜਮਾਤ ਦੇ 333479 ਪ੍ਰੀਖਿਆਰਥੀਆਂ ਲਈ 2668 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਤਾਇਨਾਤ ਅਮਲੇ ਨੂੰ ਹਦਾਇਤ ਕੀਤੀ ਕਿ ਪ੍ਰੀਖਿਆ ਕੇਂਦਰਾਂ ਦੇ 300 ਮੀਟਰ ਦੇ ਘੇਰੇ ਵਿਚ ਧਾਰਾ-144 ਲਾਗੂ ਰਹੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News