ਅਨੁਪੂਰਕ ਪ੍ਰੀਖਿਆ ਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਨਤੀਜੇ ਦੀ ਰੀ-ਚੈਕਿੰਗ ਲਈ ਸ਼ਡਿਊਲ ਜਾਰੀ

Thursday, Nov 03, 2022 - 05:16 PM (IST)

ਅਨੁਪੂਰਕ ਪ੍ਰੀਖਿਆ ਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਨਤੀਜੇ ਦੀ ਰੀ-ਚੈਕਿੰਗ ਲਈ ਸ਼ਡਿਊਲ ਜਾਰੀ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਸਤੰਬਰ-2022 ਦੀ ਅਨੁਪੂਰਕ ਪ੍ਰੀਖਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ਦੀ ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਜੇ. ਆਰ. ਮਹਿਰੋਕ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਬਾਰ੍ਹਵੀਂ ਸ਼੍ਰੇਣੀ ਸਤੰਬਰ-2022 ਦੀਆਂ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਚੁੱਕੇ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ/ਰੀ-ਇਵੈਲੂਏਸ਼ਨ ਕਰਵਾਉਣਾ ਚਾਹੁੰਦੇ ਹੋਣ ਤਾਂ ਉਹ ਇਸ ਮੰਤਵ ਲਈ 4 ਨਵੰਬਰ, 2022 ਤੋਂ 18 ਨਵੰਬਰ, 2022 ਤੱਕ ਆਨਲਾਈਨ ਫ਼ਾਰਮ ਅਤੇ ਫ਼ੀਸ ਭਰ ਸਕਦੇ ਹਨ।

ਕੰਟਰੋਲਰ ਪਰੀਖਿਆਵਾਂ ਜੇ. ਆਰ. ਮਹਿਰੋਕ ਵੱਲੋਂ ਇਹ ਹਦਾਇਤ ਵੀ ਕੀਤੀ ਗਈ ਕਿ ਸਬੰਧਿਤ ਪ੍ਰੀਖਿਆਰਥੀ ਰੀ-ਚੈਕਿੰਗ ਜਾਂ ਰੀ-ਇਵੈਲੂਏਸ਼ਨ ਲਈ ਆਨਲਾਈਨ ਫ਼ਾਰਮ ਅਤੇ ਫ਼ੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ ਅਤੇ ਇਸ ਦੀ ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਨਾ ਕਰਵਾਈ ਜਾਵੇ। ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਸਬੰਧੀ ਸੰਪੂਰਨ ਜਾਣਕਾਰੀ ਅਤੇ ਹਦਾਇਤਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉੱਪਲਬਧ ਹਨ।
 


author

Babita

Content Editor

Related News