ਪੰਜਾਬ ਬੋਰਡ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਰੇ ਅਹਿਮ ਖ਼ਬਰ

Tuesday, Sep 12, 2023 - 08:53 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਮਾਰਚ-2024 ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ੀਸਾਂ ਪ੍ਰਾਪਤ ਕਰਨ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪ੍ਰੀਖਿਆ ਫ਼ੀਸਾਂ ਜਮ੍ਹਾਂ ਕਰਵਾਉਣ ਅਤੇ ਹੋਰ ਜਾਣਕਾਰੀ ਲਈ ਹਦਾਇਤਾਂ ਸਕੂਲ ਦੀ ਲਾਗ ਇਨ ਆਈ. ਡੀ. ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : Punjab Tourism Summit : CM ਮਾਨ ਨੇ ਪੰਜਾਬ ਦੀਆਂ ਸਿਫ਼ਤਾਂ ਦੇ ਬੰਨ੍ਹੇ ਪੁਲ, ਤੁਸੀਂ ਵੀ ਸੁਣੋ Speech (ਵੀਡੀਓ)

ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਬੋਰਡ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਹੀ ਕਾਰਜ ਕਰਨਾ ਯਕੀਨੀ ਬਣਾਇਆ ਜਾਵੇ, ਕਿਉਂਕਿ ਨਿਰਧਾਰਿਤ ਸ਼ਡਿਊਲ 'ਚ ਕਿਸੇ ਤਰ੍ਹਾਂ ਦਾ ਵਾਧਾ ਜਾਂ ਸੋਧ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab Tourism Summit : ਅਨਮੋਲ ਗਗਨ ਮਾਨ ਨੇ ਦੱਸਿਆ ਪੰਜਾਬ ਦੀ ਤਰੱਕੀ ਦਾ ਮਾਸਟਰ ਪਲਾਨ, ਜਾਣੋ ਕੀ ਬੋਲੇ

ਜੇਕਰ ਕਿਸੇ ਸਕੂਲ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਕਾਰਵਾਈ ਮੁਕੰਮਲ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਦੀ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News