ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੀ ਡੇਟਸ਼ੀਟ ’ਚ ਤਬਦੀਲੀ

Friday, Feb 17, 2023 - 06:52 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੋਲਾ ਮਹੱਲਾ ਦੇ ਸਮਾਗਮ ਨੂੰ ਮੱਦੇਨਜ਼ਰ ਰੱਖਦੇ ਹੋਏ ਬਾਰ੍ਹਵੀਂ ਸ਼੍ਰੇਣੀ ਦੀਆਂ 20 ਫ਼ਰਵਰੀ 2023 ਤੋਂ ਆਰੰਭ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਵਿਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਬੋਰਡ ਦੇ ਉਪ ਸਕੱਤਰ (ਸੀਨੀ. ਸੈਕੰਡਰੀ/ਕੰਡਕਟ ਸ਼ਾਖਾ) ਮਨਮੀਤ ਭੱਠਲ ਅਨੁਸਾਰ ਹੋਲਾ ਮਹੱਲਾ ਸਮਾਗਮ ਨੂੰ ਧਿਆਨ ਵਿਚ ਰੱਖਦੇ ਹੋਏ ਬਾਰ੍ਹਵੀਂ ਸ਼੍ਰੇਣੀ ਦਾ ਸੋਮਵਾਰ, 06 ਮਾਰਚ 2023 ਨੂੰ ਕਰਵਾਏ ਜਾਣ ਵਾਲਾ ਵਿਸ਼ਾ ਵਾਤਾਵਰਨ ਸਿੱਖਿਆ (ਕੋਡ 139) ਦਾ ਇਮਤਿਹਾਨ ਹੁਣ ਸ਼ੁੱਕਰਵਾਰ, 21 ਅਪ੍ਰੈਲ 2023 ਨੂੰ ਨਿਰਧਾਰਤ ਸਮੇਂ ਅਨੁਸਾਰ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਗਰੀਬਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਣਕ ਨੂੰ ਲੈ ਕੇ ਖੜ੍ਹਾ ਹੋਇਆ ਨਵਾਂ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ

ਭੱਠਲ ਵੱਲੋਂ ਸਕੂਲ ਮੁਖੀਆਂ ਅਤੇ ਕੇਂਦਰ ਸੁਪਰਡੰਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਬੰਧਤ ਪ੍ਰੀਖਿਆਰਥੀਆਂ ਨੂੰ ਇਸ ਤਬਦੀਲੀ ਸਬੰਧੀ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਪ੍ਰੀਖਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧੀ ਮੁਕੰਮਲ ਜਾਣਕਾਰੀ ਅਤੇ ਡੇਟਸ਼ੀਟ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in  'ਤੇ ਉਪਲੱਬਧ ਹੈ। ਹੋਰ ਕਿਸੇ ਵੀ ਜਾਣਕਾਰੀ ਲਈ ਦਫ਼ਤਰੀ ਫ਼ੋਨ ਨੰ: 01725227333 ’ਤੇ ਕੰਮ ਕਾਜ ਵਾਲੇ ਦਿਨਾਂ ਵਿਚ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਦੋਆਬੇ ਦੇ ਇਹ ਤਿੰਨ ਵੱਡੇ ਟੋਲ ਪਲਾਜ਼ੇ ਹੋਏ ਬੰਦ, ਪੰਜਾਬ ਸਰਕਾਰ ਨੇ ਜਾਰੀ ਕੀਤੇ ਲਿਖਤੀ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News