PSEB ਨੇ ਪ੍ਰੀਖਿਆਵਾਂ ਲਈ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਲਾਪਰਵਾਹੀ ਵਰਤੀ ਤਾਂ ਖ਼ੈਰ ਨਹੀਂ

Thursday, Feb 08, 2024 - 11:35 AM (IST)

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਵਿਚ 10ਵੀਂ ਜਮਾਤ ਦੀ ਪ੍ਰੀਖਿਆ ਲਈ 40,467 ਵਿਦਿਆਰਥੀ ਪ੍ਰੀਖਿਆ ਦੇਣਗੇ। ਇਨ੍ਹਾਂ ’ਚ ਰੈਗੂਲਰ ਸਕੂਲਾਂ ਤੋਂ 38,633 ਅਤੇ ਓਪਨ ਸਕੂਲਾਂ ’ਚੋਂ 1834 ਵਿਦਿਆਰਥੀ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਪੰਪਾਂ 'ਤੇ ਤੇਲ ਭਰਾਉਣ ਵਾਲਿਆਂ ਲਈ ਵੱਡੀ ਖ਼ਬਰ, ਡੀਲਰਾਂ ਨੇ ਸੁਣਾ 'ਤਾ ਸਖ਼ਤ ਫ਼ੈਸਲਾ

ਇਸੇ ਤਰ੍ਹਾਂ 37,690 ਵਿਦਿਆਰਥੀ 12ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ’ਚ ਸ਼ਾਮਲ ਹੋਣਗੇ, ਜਿਸ ’ਚ 35,191 ਰੈਗੂਲਰ ਵਿਦਿਆਰਥੀ ਅਤੇ 2499 ਓਪਨ ਸਕੂਲ ਦੇ ਵਿਦਿਆਰਥੀ ਸ਼ਾਮਲ ਹਨ। 8ਵੀਂ ਦੀਆਂ ਪ੍ਰੀਖਿਆਵਾਂ ਮਾਰਚ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋ ਕੇ 27 ਮਾਰਚ ਤੱਕ ਚੱਲਣਗੀਆਂ। ਲੁਧਿਆਣਾ ’ਚ 8ਵੀਂ ਜਮਾਤ ਦੀ ਪ੍ਰੀਖਿਆ ਲਈ 42,716 ਵਿਦਿਆਰਥੀ ਰਜਿਸਟਰਡ ਹੋਏ ਹਨ। ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜਸਵਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਕੀਤੀ ਭਵਿੱਖਬਾਣੀ

ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਕਿਸੇ ਵੀ ਲਾਪਰਵਾਹੀ ਤੋਂ ਬਚਣ ਲਈ ਸਕੂਲਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ’ਚ ਬੋਰਡ ਪ੍ਰੀਖਿਆਵਾਂ ਵਿੱਚ 1 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਹਿੱਸਾ ਲੈਣ ਦੀ ਉਮੀਦ ਦੇ ਨਾਲ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿੱਦਿਅਕ ਗਤੀਵਿਧੀਆਂ ’ਚ ਸ਼ਾਨਦਾਰਤਾ ਪ੍ਰਾਪਤ ਕਰਨ ਲਈ ਅਨੁਕੂਲ ਵਾਤਾਵਰਣ ਪ੍ਰਣਾਨ ਕਰਨ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Babita

Content Editor

Related News