ਪੰਜਾਬ ਬੋਰਡ ''ਕੋਰੋਨਾ ਵਾਇਰਸ'' ਨੂੰ ਲੈ ਕੇ ਚੌਕੰਨਾ, ਸਕੂਲਾਂ ''ਚ ਜਾਰੀ ਕੀਤੀ ਐਡਵਾਈਜ਼ਰੀ

02/03/2020 4:29:43 PM

ਲੁਧਿਆਣਾ (ਨਰਿੰਦਰ) : ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸਿਹਤ ਵਿਭਾਗ ਚੌਕਸ ਹੈ, ਉੱਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਆਪਣੇ ਸਕੂਲਾਂ 'ਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਦੇ ਤਹਿਤ ਜੇਕਰ ਕਿਸੇ ਬੱਚੇ ਨੂੰ ਖਾਂਸੀ-ਜ਼ੁਕਾਮ ਜਾਂ ਕੋਰੋਨਾ ਵਾਇਰਸ ਵਰਗੇ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਬਿਨਾਂ ਕਿਸੇ ਮੈਡੀਕਲ ਇੱਕ ਹਫ਼ਤੇ ਦੀ ਛੁੱਟੀ ਦੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ 'ਚ ਪ੍ਰਾਰਥਨਾ ਸਮੇਂ ਸਕੂਲੀ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਵਰਨਜੀਤ ਕੌਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਉਨ੍ਹਾਂ ਨੂੰ ਇਹ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਸਕੂਲਾਂ 'ਚ ਵਿਦਿਆਰਥੀਆਂ ਨੂੰ ਜੇਕਰ ਕੋਰੋਨਾ ਵਾਇਰਸ ਵਰਗੇ ਲੱਛਣ ਵੇਖਣ ਨੂੰ ਮਿਲਦੇ ਹਨ ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਮੈਡੀਕਲ ਇੱਕ ਹਫ਼ਤੇ ਦੀ ਛੁੱਟੀ ਅਲਾਟ ਕਰ ਦਿੱਤੀ ਜਾਵੇਗੀ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਰਥਨਾ ਸਮੇਂ ਵੀ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨਗੇ ਤਾਂ ਜੋ ਵਿਦਿਆਰਥੀ ਕੋਰੋਨਾ ਵਾਇਰਸ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ।

ਉਨ੍ਹਾਂ ਕਿਹਾ ਕਿ ਇਹ ਨਿਰਦੇਸ਼ ਪ੍ਰਾਇਮਰੀ ਅਤੇ ਸੈਕੰਡਰੀ ਸਾਰੇ ਹੀ ਸਰਕਾਰੀ ਸਕੂਲਾਂ ਲਈ ਹੋਏ ਹਨ। ਇਸ ਤੋਂ ਇਲਾਵਾ ਨਿੱਜੀ ਸਕੂਲਾਂ ਨੂੰ ਵੀ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਲੁਧਿਆਣਾ ਜ਼ਿਲ੍ਹਾ ਸਿੱਖਿਆ ਅਫਸਰ ਨੇ ਵੀ ਕਿਹਾ ਕਿ ਜੇਕਰ ਕੋਈ ਨਿੱਜੀ ਸਕੂਲ ਇਨ੍ਹਾਂ ਪਾਲਣਾ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਵਿਭਾਗੀ ਕਾਰਵਾਈ ਵੀ ਹੋ ਸਕਦੀ ਹੈ।

Babita

This news is Content Editor Babita