PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਬਾਰੇ ਹਦਾਇਤਾਂ ਜਾਰੀ, ਕੋਵਿਡ-19 ਬਾਰੇ ਕਹੀ ਇਹ ਗੱਲ

Wednesday, Jan 11, 2023 - 10:36 PM (IST)

PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਬਾਰੇ ਹਦਾਇਤਾਂ ਜਾਰੀ, ਕੋਵਿਡ-19 ਬਾਰੇ ਕਹੀ ਇਹ ਗੱਲ

ਮੋਹਾਲੀ (ਨਿਆਮੀਆਂ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਮੂਹ ਸਕੂਲ ਮੁਖੀਆਂ ਨੂੰ ਜਨਵਰੀ ਦੇ ਅਖ਼ੀਰ 'ਚ ਕਰਵਾਈਆਂ ਜਾਣ ਵਾਲੀਆਂ ਸਾਲ-2023 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਪ੍ਰੇਮੀ ਨੇ ਪ੍ਰੇਮਿਕਾ ਨੂੰ OYO ਹੋਟਲ ਲਿਜਾ ਕੀਤਾ ਅਜਿਹਾ ਕਾਰਾ, ਕਮਰੇ 'ਚੋਂ ਮਿਲੀਆਂ ਦੋਹਾਂ ਦੀਆਂ ਲਾਸ਼ਾਂ

ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਅਨੁਸਾਰ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ ਐੱਨ. ਐੱਸ. ਕਿਊ. ਐੱਫ. ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 23 ਜਨਵਰੀ ਤੋਂ 01 ਫ਼ਰਵਰੀ ਤਕ ਕਰਵਾਈਆਂ ਜਾ ਰਹੀਆਂ ਹਨ। ਮਹਿਰੋਕ ਨੇ ਸਮੂਹ ਸਕੂਲ ਮੁਖੀਆਂ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਸਬੰਧੀ ਨੋਟ ਕਰਵਾ ਦਿੱਤਾ ਗਿਆ ਹੈ, ਤਾਂ ਜੋ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਕੂਲ ਮੁਖੀਆਂ ਨੂੰ ਇਨ੍ਹਾਂ ਪ੍ਰਯੋਗੀ ਪ੍ਰੀਖਿਆਵਾਂ ਦੌਰਾਨ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਹਦਾਇਤ ਕੀਤੀ।

ਇਹ ਖ਼ਬਰ ਵੀ ਪੜ੍ਹੋ - ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਦੀ ਸਹਾਇਤਾ ਕਰੇਗੀ ਮਾਨ ਸਰਕਾਰ, ਸਵਾ ਤਿੰਨ ਕਰੋੜ ਰੁਪਏ ਜਾਰੀ

ਇਨ੍ਹਾਂ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਅਤੇ ਹੋਰ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹੈ। ਲੋੜ ਪੈਣ 'ਤੇ ਈ-ਮੇਲ ਆਈ. ਡੀ. srsecconduct.pseb@punjab.gov.in ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News