PSEB ਨੇ ਓਪਨ ਸਕੂਲਾਂ ਸਬੰਧੀ ਜਾਰੀ ਕੀਤਾ ਸ਼ਡਿਊਲ, ਪੜ੍ਹੋ ਪੂਰੀ ਖ਼ਬਰ

02/09/2024 4:54:12 PM

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ ਓਪਨ ਸਕੂਲ ਪ੍ਰਣਾਲੀ ਅਧੀਨ 10ਵੀਂ ਅਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਦਾਖ਼ਲਿਆਂ ਲਈ ਸਰਕਾਰੀ, ਗੈਰ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਆਦਰਸ਼ ਸਕੂਲ, ਐਫੀਲੇਟਿਡ ਸਕੂਲਾਂ ਨੂੰ ਨਵੀਂ ਐਕਰੀਡੀਟੇਸ਼ਨ ਦੇਣ, ਰਿਨਿਊਅਲ ਕਰਨ ਲਈ ਫ਼ੀਸਾਂ ਅਤੇ ਤਾਰੀਖ਼ਾਂ ਦਾ ਸ਼ਡਿਊਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਸਿੱਖਿਆ ਬੋਰਡ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਅਨੁਸਾਰ 12ਵੀਂ ਜਮਾਤ ਲਈ ਨਵੀਂ ਐਕਰੀਡੀਟੇਸ਼ਨ ਕਰਵਾਉਣ ਲਈ 3300 ਅਤੇ ਰਿਨਿਊਅਲ ਲਈ 1650 ਰੁਪਏ ਫ਼ੀਸ ਨਿਰਧਾਰਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਮਿਡ-ਡੇਅ-ਮੀਲ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲੱਖਾਂ ਸਕੂਲੀ ਬੱਚਿਆਂ ਨੂੰ ਮਿਲੇਗਾ ਲਾਭ (ਵੀਡੀਓ)

ਉਨ੍ਹਾਂ ਦੱਸਿਆ ਕਿ 12ਵੀਂ ਜਮਾਤ ਲਈ ਨਵੀਂ ਐਕਰੀਡੀਟੇਸ਼ਨ ਪ੍ਰਤੀ ਗਰੁੱਪ ਵਾਸਤੇ 4400 ਅਤੇ ਰੀਨਿਊਅਲ ਪ੍ਰਤੀ ਗਰੁੱਪ ਲਈ 1650 ਫ਼ੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 10ਵੀਂ ਅਤੇ 12ਵੀਂ ਜਮਾਤ ਲਈ 30 ਅਪ੍ਰੈਲ ਤੱਕ ਨਿਰਧਾਰਿਤ ਫ਼ੀਸ ਆਨਲਾਈਨ ਜਮ੍ਹਾਂ ਕਰਵਾਉਣੀ ਹੋਵੇਗੀ। ਸਿੱਖਿਆ ਬੋਰਡ ਵੱਲੋਂ ਨਿਰਧਾਰਿਤ ਤਾਰੀਖ਼ ਤੋਂ ਬਾਅਦ ਨਿਰਧਾਰਿਤ ਫ਼ੀਸ ਅਤੇ 6050 ਰੁਪਏ ਲੇਟ ਫ਼ੀਸ ਨਾਲ 31 ਅਗਸਤ ਤੱਕ ਆਨਲਾਈਨ ਜਮ੍ਹਾਂ ਕਰਵਾਈ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਨੂੰ ਐਕਰੀਡੀਏਸ਼ਨ ਫ਼ੀਸ ਤੋਂ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਸਰਕਾਰੀ ਬੱਸਾਂ ਦਾ ਸਫ਼ਰ ਹੋ ਗਿਆ ਔਖਾ, ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਜਿਨ੍ਹਾਂ ਸਕੂਲਾਂ ਵੱਲੋਂ ਐਕਰੀਡੀਟੇਸ਼ਨ ਲਈ ਜਾਣੀ ਹੈ, ਉਨ੍ਹਾਂ ਵੱਲੋਂ ਪੋਰਟਲ 'ਤੇ ਰਜਿਸਟਰ ਕਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਨਿਰਧਾਰਿਤ ਸ਼ਡਿਊਲ ਵਿੱਚ ਇਸ ਉਪਰੰਤ ਕੋਈ ਹੋਰ ਵਾਧਾ ਨਹੀਂ ਕੀਤਾ ਜਾਵੇਗਾ। ਐਕਰੀਡੀਟੇਸ਼ਨ ਕਰਨ ਲਈ ਆਨਲਾਈਨ ਫਾਰਮ ਸਕੂਲਾਂ ਦੀ ਲਾਗਿਨ ਆਈਡੀ ਤੇ ਓਪਨ ਸਕੂਲ ਪੋਰਟਲ 'ਤੇ ਉਪਲੱਬਧ ਹੈ। ਬੁਲਾਰੇ ਨੇ ਦੱਸਿਆ ਕਿ ਅਧਿਐਨ ਕੇਂਦਰਾਂ ਵੱਲੋਂ ਐਕਰੀਡੀਟੇਸ਼ਨ ਆਨਲਾਈਨ ਅਪਲਾਈ ਕਰਨ ਉਪਰੰਤ ਫਾਰਮ ਦੀ ਹਾਰਡ ਕਾਪੀ ਉਪ ਸਕੱਤਰ ਅਕਾਦਮਿਕ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਨਾਂ ਤੇ ਭੇਜੀ ਜਾਣੀ ਹੋਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Babita

Content Editor

Related News