PSEB ਵਲੋਂ Practical Exams ਦੀਆਂ ਤਾਰੀਖ਼ਾਂ ਦਾ ਐਲਾਨ, ਵਿਦਿਆਰਥੀ ਜਲਦੀ ਕਰ ਲੈਣ ਚੈੱਕ

Wednesday, Jan 01, 2025 - 03:03 PM (IST)

PSEB ਵਲੋਂ Practical Exams ਦੀਆਂ ਤਾਰੀਖ਼ਾਂ ਦਾ ਐਲਾਨ, ਵਿਦਿਆਰਥੀ ਜਲਦੀ ਕਰ ਲੈਣ ਚੈੱਕ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ, 2025 ਵੋਕੇਸ਼ਨਲ ਅਤੇ ਐੱਨ. ਐੱਸ. ਕਿਊ. ਐੱਫ ਵਿਸ਼ਿਆਂ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ 27 ਜਨਵਰੀ 2025 ਤੋਂ 4 ਫਰਵਰੀ 2025 ਤੱਕ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, Exams ਨੂੰ ਲੈ ਕੇ ਆਈ Update

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਇਹ ਨੋਟ ਕਰਵਾ ਦੇਣ ਤਾਂ ਜੋ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਪਵੇਗਾ ਮੀਂਹ! ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ 'ਚ ਜਾਰੀ ਕਰ 'ਤਾ Alert

ਉਨ੍ਹਾਂ ਦੱਸਿਆ ਕਿ ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb@punjab.gov.in 'ਤੇ ਸੰਪਰਕ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News