PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

Friday, Nov 20, 2026 - 07:45 PM (IST)

PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਮੋਹਾਲੀ (ਰਣਬੀਰ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਪ੍ਰੀਖਿਆਵਾਂ ਦਾ ਸ਼ਡਿਊਲ ਤਿਆਰ ਕੀਤਾ ਗਿਆ ਹੈ, ਤਾਂ ਜੋ ਚੋਣਾਂ ਨਾਲ ਸਬੰਧਤ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ’ਚ ਕੋਈ ਵਿਘਨ ਨਾ ਪਵੇ ਅਤੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਮਿਤੀ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ ਅਤੇ ਲਿਖਤੀ ਪ੍ਰੀਖਿਆਵਾਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਲਈ 05 ਮਾਰਚ, 2027 ਤੋਂ ਅਤੇ ਦਸਵੀਂ ਜਮਾਤ ਲਈ 19 ਮਾਰਚ, 2027 ਤੋਂ ਸ਼ੁਰੂ ਹੋਣਗੀਆਂ।

ਪ੍ਰੀਖਿਆਵਾਂ ਦਾ ਸ਼ਡਿਊਲ ਹੇਠ ਲਿਖੇ ਅਨੁਸਾਰ ਹੈ:

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

ਜਮਾਤ    ਪ੍ਰੈਕਟੀਕਲ ਪ੍ਰੀਖਿਆਵਾਂ        ਲਿਖਤੀ ਪ੍ਰੀਖਿਆਵਾਂ
ਅੱਠਵੀਂ 8 ਜਨਵਰੀ ਤੋਂ 20 ਜਨਵਰੀ 5 ਮਾਰਚ ਤੋਂ 18 ਮਾਰਚ
ਦਸਵੀਂ 8 ਜਨਵਰੀ ਤੋਂ 20 ਜਨਵਰੀ 19 ਮਾਰਚ ਤੋਂ 20 ਅਪ੍ਰੈਲ
ਬਾਰ੍ਹਵੀਂ 8 ਜਨਵਰੀ ਤੋਂ 20 ਜਨਵਰੀ  5 ਮਾਰਚ ਤੋਂ 23 ਅਪ੍ਰੈਲ


ਇਹ ਵੀ ਪੜ੍ਹੋ: ਜਲੰਧਰ ਵਿਖੇ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਦਰਸ਼ਨਾਂ ਲਈ ਸੰਗਤ ਦਾ ਉਮੜਿਆ ਸੈਲਾਬ

ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ ’ਚ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਹਨ। ਡੇਟਸ਼ੀਟ ਬੋਰਡ ਵੱਲੋਂ ਵੱਖਰੇ ਤੌਰ ’ਤੇ ਜਾਰੀ ਕੀਤੀ ਜਾਵੇਗੀ, ਜੋ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ’ਤੇ ਉਪਲੱਬਧ ਹੋਵੇਗੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ’ਚ ਸ਼ਾਮਲ ਹੋਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆਵਾਂ ਦੀ ਤਿਆਰੀ ਲਈ ਮਿਲੇ ਸਮੇਂ ਦੀ ਸੁਚੱਜੀ ਵਰਤੋਂ ਕਰਨ, ਆਤਮ-ਵਿਸ਼ਵਾਸ ਬਣਾਈ ਰੱਖਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਯਤਨ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੀਖਿਆਵਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਚਨਬੱਧ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ਦੀ ਕਾਰ ਖੱਡ 'ਚ ਪਲਟੀ, ਨਾਨੀ ਤੇ ਦੋਹਤੀ ਦੀ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News