PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ ਨਤੀਜਾ
Friday, Dec 30, 2022 - 05:17 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਸੀਨੀਅਰ ਸੈਕੰਡਰੀ ਪ੍ਰੀਖਿਆ ਦੀ ਰੀ-ਚੈਕਿੰਗ/ਰੀ-ਵੈਲਿਊਏਸ਼ਨ ਲਈ ਅਪਲਾਈ ਕਰਨ ਵਾਲੇ ਪ੍ਰੀਖਿਆਰਥੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਨਵੇਂ ਸਾਲ ਦੇ ਸ਼ੁਰੂਆਤੀ ਮਹੀਨਿਆਂ 'ਚ ਦਿਖੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ
ਸਿੱਖਿਆ ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਤੰਬਰ-2022 ਵਿੱਚ ਕਰਵਾਈ ਗਈ ਸੀਨੀਅਰ ਸੈਕੰਡਰੀ ਸ਼੍ਰੇਣੀ ਦੀ ਪ੍ਰੀਖਿਆ 'ਚ ਆਪਣੇ ਨਤੀਜੇ ਤੋਂ ਅਸੰਤੁਸ਼ਟ ਜਿਹੜੇ ਪ੍ਰੀਖਿਆਰਥੀਆਂ ਨੇ ਆਪਣੀਆਂ ਉੱਤਰ ਪੱਤਰੀਆਂ ਦੀ ਰੀ-ਚੈਕਿੰਗ ਜਾਂ ਰੀ-ਵੈਲਿਊਏਸ਼ਨ ਕਰਵਾਉਣ ਲਈ ਅਪਲਾਈ ਕੀਤਾ ਸੀ, ਉਨ੍ਹਾਂ ਦਾ ਰੀ-ਚੈਕਿੰਗ/ਰੀ-ਵੈਲਿਊਏਸ਼ਨ ਦਾ ਨਤੀਜਾ ਅੱਜ 30 ਦਸੰਬਰ ਨੂੰ ਐਲਾਨਿਆ ਜਾ ਚੁੱਕਾ ਹੈ।
ਸਬੰਧਿਤ ਪ੍ਰੀਖਿਆਰਥੀ ਲਈ ਇਹ ਨਤੀਜਾ ਭਲਕੇ 31 ਦਸੰਬਰ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਦੇਖ ਸਕਦੇ ਹਨ। ਇਹ ਨਤੀਜਾ ਭਲਕੇ www.pseb.ac.in ਅਤੇ www.indiaresults.com 'ਤੇ ਉਪੱਲਬਧ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ