10ਵੀਂ ਅਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਰੋਲ ਨੰਬਰ ਬੋਰਡ ਦੀ ਵੈੱਬਸਾਈਟ ''ਤੇ ਮੁਹੱਈਆ

Wednesday, Jun 21, 2017 - 06:45 AM (IST)

ਮੋਹਾਲੀ (ਨਿਆਮੀਆਂ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਅਤੇ 10ਵੀਂ ਜਮਾਤ ਦੀ ਕੰਪਾਰਟਮੈਂਟ, ਰੀ-ਅਪੀਅਰ (ਓਪਨ ਸਕੂਲ ਤੋਂ ਬਿਨਾਂ) ਦੀਆਂ ਅਨੁਪੂਰਕ ਪ੍ਰੀਖਿਆਵਾਂ ਕ੍ਰਮਵਾਰ 23 ਅਤੇ 24 ਜੂਨ ਤੋਂ ਸ਼ੁਰੂ ਹੋਣਗੀਆਂ। ਇਨ੍ਹਾਂ ਪ੍ਰੀਖਿਆਵਾਂ ਲਈ ਸਿੱਖਿਆ ਬੋਰਡ ਨੇ ਸਾਰੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਿੱਖਿਆ ਬੋਰਡ ਦੀ ਪ੍ਰੀਖਿਆ ਕੰਟਰੋਲਰ ਕਰਨ ਜਗਦੀਸ਼ ਕੌਰ ਨੇ ਦੱਸਿਆ ਕਿ ਸੰਬੰਧਿਤ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰੀਖਿਆਰਥੀ ਨੂੰ ਆਪਣਾ ਰੋਲ ਨੰਬਰ ਬੋਰਡ ਦੀ ਵੈੱਬਸਾਈਟ 'ਤੇ ਮੁਹੱਈਆ ਨਹੀਂ ਹੁੰਦਾ ਤਾਂ ਉਹ ਆਪਣਾ ਪ੍ਰੀਖਿਆ ਫਾਰਮ ਅਤੇ ਜਮ੍ਹਾ ਕਰਵਾਈ ਫੀਸ, ਚਲਾਨ ਦੀ ਰਸੀਦ ਲੈ ਕੇ 21 ਅਤੇ 22 ਜੂਨ ਨੂੰ ਦਫਤਰ ਦੇ ਸਮੇਂ ਦੌਰਾਨ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫਤਰ ਤੋਂ ਆਪਣਾ ਰੋਲ ਨੰਬਰ ਪ੍ਰਾਪਤ ਕਰ ਸਕਦੇ ਹਨ।


Related News