ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ ਹੋਣਗੇ ਪੇਪਰ

Monday, Feb 16, 2026 - 02:58 PM (IST)

ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ ਹੋਣਗੇ ਪੇਪਰ

ਜਲੰਧਰ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 17 ਫਰਵਰੀ  ਯਾਨੀ ਕੱਲ੍ਹ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ  ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ

ਪ੍ਰੀਖਿਆਵਾਂ ਦੀ ਸੁਚਾਰੂ ਨਿਗਰਾਨੀ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਵਿਖੇ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ’ਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਹ ਟੀਮ ਪ੍ਰੀਖਿਆ ਕੇਂਦਰਾਂ ’ਚ ਅਮਲੇ ਨੂੰ ਪੇਸ਼ ਆਉਣ ਵਾਲੀਆਂ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਤੁਰੰਤ ਹੱਲ ਕਰੇਗੀ ਅਤੇ ਬੋਰਡ ਨਾਲ ਤਾਲਮੇਲ ਬਣਾਏ ਰੱਖੇਗੀ।

ਇਹ ਵੀ ਪੜ੍ਹੋ- ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ ਪਾਬੰਦੀ

ਨਕਲ ਵਿਰੋਧੀ ਮੁਹਿੰਮ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉੱਡਣ ਦਸਤੇ (ਫਲਾਇੰਗ ਸਕੁਐਡ) ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ’ਚ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਪ੍ਰਾਇਮਰੀ), ਉਪ ਜ਼ਿਲਾ ਸਿੱਖਿਆ ਅਫ਼ਸਰ ਅਤੇ ਡਾਇਟ ਪ੍ਰਿੰਸੀਪਲ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲਾ ਦੇ ਸੀਨੀਅਰ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬਲਾਕਾਂ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਪ੍ਰੀਖਿਆ ਦੀ ਪਵਿੱਤਰਤਾ ਬਣੀ ਰਹੇ।

ਇਹ ਵੀ ਪੜ੍ਹੋ- ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ'ਤੀ ਸੋਹਣੀ ਸੁਨੱਖੀ ਨੂੰਹ

ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਰੇ ਕੇਂਦਰ ਕੰਟਰੋਲਰਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਣ ਦੇ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਕੇਂਦਰਾਂ ’ਤੇ ਪੀਣ ਵਾਲੇ ਸਾਫ਼ ਪਾਣੀ, ਸਫ਼ਾਈ ਅਤੇ ਬਿਜਲੀ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12 ਲੋਕ ਜ਼ਖਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News