ਪੰਜਾਬ ਦੇ ਸਕੂਲਾਂ ਦਾ ਵਿਭਾਗ ਨੇ ਲਿਆ ਨੋਟਿਸ, 2 ਦਿਨਾਂ ''ਚ ਇਹ ਕੰਮ ਮੁਕੰਮਲ ਕਰਨ ਦੇ ਦਿੱਤੇ ਸਖ਼ਤ ਨਿਰਦੇਸ਼
Saturday, Feb 08, 2025 - 05:51 AM (IST)

ਲੁਧਿਆਣਾ (ਵਿੱਕੀ)- ਪੰਜਾਬ ਦੇ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੀ ‘ਅਪਾਰ’ ਆਈ.ਡੀ. (ਆਟੋਮੇਟਿਡ ਪਰਮਾਨੈਂਟ ਅਕੈਡਮਿਕ ਅਕਾਊਂਟ ਰਜਿਸਟਰੀ) ਬਣਾਉਣ ਦੇ ਕੰਮ ਦੀ ਸੁਸਤ ਰਫਤਾਰ ਦਾ ਸਖ਼ਤ ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਇਹ ਕੰਮ 2 ਦਿਨਾਂ ਵਿਚ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਇਸ ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਪੱਤਰ ਜਾਰੀ ਕਰ ਕੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਕੰਮ ’ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ, ਜਿਸ ਤਹਿਤ ਸਕੂਲਾਂ ’ਚ ‘ਮੈਗਾ ਆਪਾਰ ਦਿਵਸ’ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਤਬਾਹ ਕਰ'ਤਾ ਪਰਿਵਾਰ, ਸਕੇ ਭਰਾਵਾਂ ਦੀ ਮੌਕੇ 'ਤੇ ਹੀ ਹੋ ਗਈ ਦਰਦਨਾਕ ਮੌਤ
ਇਸ ਸਬੰਧੀ ਭਾਰਤ ਸਰਕਾਰ ਵਲੋਂ ਸਿੱਖਿਆ ਵਿਭਾਗ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਵਿਦਿਆਰਥੀਆਂ ਦੀ ‘ਆਪਾਰ’ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਸ ਕੰਮ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਸਾਰੇ ਸਕੂਲਾਂ ਨੂੰ 10 ਅਤੇ 11 ਫਰਵਰੀ 2025 ਨੂੰ ‘ਤੀਜਾ ਮੈਗਾ ਆਪਾਰ ਦਿਵਸ’ ਮਨਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਵਿਦਿਆਰਥੀਆਂ ਦੀ ‘ਆਪਾਰ’ ਆਈ.ਡੀ. ਪੂਰੀ ਤਰ੍ਹਾਂ ਕੈਲੰਡਰ ਸਾਲ ਦੇ ਅੰਦਰ ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪਤੀ-ਪਤਨੀ ਦੇ ਰਿਸ਼ਤੇ ਦਾ ਖ਼ੌਫ਼ਨਾਕ ਅੰਤ ! ਬੰਦੇ ਨੇ ਆਪਣੀ ਹਮਸਫ਼ਰ ਨੂੰ ਦਿੱਤੀ ਭਿਆਨਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e