PSGPC ਵਲੋਂ ਕਰਤਾਰਪੁਰ ਲਾਂਘੇ ਖੋਲ੍ਹੇ ਜਾਣ ਦੀ ਮੰਗ ਦਾ ਭਰਵਾਂ ਸਵਾਗਤ, ਕਿਹਾ ਇਸ ਨਾਲ ਵਧੇਗੀ ਅਮਨ-ਸ਼ਾਂਤੀ
Thursday, Jul 08, 2021 - 09:40 PM (IST)
ਅੰਮ੍ਰਿਤਸਰ- ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਡੇਹਰਾ ਸਾਹਿਬ (ਲਾਹੌਰ) ਵਲੋਂ ਭਾਰਤ ਸਰਕਾਰ ਤੋਂ ਕਰਤਾਰਪੁਰ ਲਾਂਘੇ ਨੂੰ ਤੁਰੰਤ ਖੋਲ੍ਹੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਮੰਗ ਦਾ ਸਵਾਗਤ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਮੈਂਬਰ ਪੰਚਾਇਤ ਤੇ ਉਸ ਦਾ ਸਾਥੀ ਅੱਧਾ ਕਿੱਲੋ ਹੈਰੋਇਨ ਤੇ ਕਾਰ ਸਮੇਤ ਗ੍ਰਿਫ਼ਤਾਰ
ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਵਲੋਂ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਮੰਗ ਕਰਦਿਆਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ 'ਚ ਉਨ੍ਹਾਂ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦੋਵਾਂ ਦੇਸ਼ਾਂ ਵਿਚਕਾਰ ਅਮਨ ਸ਼ਾਂਤੀ ਨੂੰ ਇਕ ਹੋਰ ਮੌਕਾ ਦੇਣ ਦੀ ਅਪੀਲ ਕੀਤੀ ਗਈ ਹੈ।
ਦੱਸ ਦੇਈਏ ਕਿ ਕੋਰੋਨਾ ਦੀ ਪਹਿਲੀ ਲਹਿਰ ਮੌਕੇ ਹੀ ਦੇਸ਼ ਦੇ ਹੋਰਨਾਂ ਧਾਰਮਿਕ ਅਸਥਾਨਾਂ ਵਾਂਗ ਸਿੱਖਾਂ ਲਈ ਅਤਿ ਮਹੱਤਵਪੂਰਨ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਪਰ ਪਿਛਲੇ ਸਮੇਂ ਵਿਚ ਕੋਰੋਨਾ ਲਹਿਰ ਦੇ ਮੱਠਾ ਪੈਂਦਿਆਂ ਹੀ ਦੇਸ਼ ਦੇ ਸਾਰੇ ਧਾਰਮਿਕ ਅਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਹੋਰ ਧਾਰਮਿਕ ਅਸਥਾਨਾਂ ਵਾਂਗ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਿਆ ਜਾਵੇ : ਗਿ. ਹਰਪ੍ਰੀਤ ਸਿੰਘ
ਉਥੇ ਹੀ ਹੁਣ ਕਰੀਬ ਡੇਢ ਸਾਲ ਦਾ ਸਮਾਂ ਲੰਘਣ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘਾ ਨਾ ਖੋਲ੍ਹੇ ਜਾਣ ਕਾਰਨ ਸਿੱਖ ਸੰਗਤਾਂ ਵਲੋਂ ਲਗਾਤਾਰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਮੰਗ ਉੱਠ ਰਹੀ ਹੈ।