PSPCL ਦਾ ਮੁਲਾਜ਼ਮ ਹੋਇਆ ਗ੍ਰਿਫ਼ਤਾਰ, ਕਾਰਾ ਜਾਣ ਰਹਿ ਜਾਓਗੇ ਹੈਰਾਨ
Friday, Feb 07, 2025 - 02:54 PM (IST)
ਚੰਡੀਗੜ੍ਹ/ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐੱਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਸੈਨਿਕ ਵਿਹਾਰ, ਪਿੰਡ ਢਿੱਲਵਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਰਾਕੇਸ਼ ਕੁਮਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਬਿਜਲੀ ਵਿਭਾਗ ਨੇ ਕੀਤੀ ਸਖ਼ਤੀ, ਸੂਬੇ ਭਰ 'ਚ ਸ਼ੁਰੂ ਹੋਈ ਕਾਰਵਾਈ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਜਲੰਧਰ ਦੀ ਰੋਜ਼ ਕਲੋਨੀ ਪਿੰਡ ਬੜਿੰਗ ਵਿਖੇ ਉਸਦੀ ਰਿਸ਼ਤੇਦਾਰ ਦੇ ਘਰ ਘਰੇਲੂ ਬਿਜਲੀ ਸਪਲਾਈ ਲਈ ਨਵਾਂ ਮੀਟਰ ਲਗਾਉਣ ਬਦਲੇ ਸਬੰਧਤ ਜੂਨੀਅਰ ਇੰਜੀਨੀਅਰ (ਜੇਈ) ਸੁਰਜੀਤ ਸਿੰਘ ਖਾਤਰ 5000 ਰੁਪਏ ਅਤੇ ਆਪਣੇ ਲਈ 500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਮੁਲਜ਼ਮ ਸੀਐੱਚਬੀ ਨੇ 31-01-2025 ਨੂੰ ਉਸ ਘਰ ਵਿਚ ਬਿਜਲੀ ਦਾ ਮੀਟਰ ਲਗਾਉਣ ਮੌਕੇ ਉਸ ਕੋਲੋਂ 3500 ਰੁਪਏ ਲੈ ਲਏ ਅਤੇ ਬਾਕੀ ਰਕਮ ਬਾਅਦ ਵਿਚ ਅਦਾ ਕਰਨ ਲਈ ਕਿਹਾ। ਹੁਣ ਉਕਤ ਮੁਲਜ਼ਮ ਸ਼ਿਕਾਇਤਕਰਤਾ ਅਤੇ ਖਪਤਕਾਰ ਨੂੰ 2000 ਰੁਪਏ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ ਅਤੇ ਧਮਕੀ ਦੇ ਰਿਹਾ ਹੈ ਕਿ ਨਹੀਂ ਤਾਂ ਉਹ ਮੀਟਰ ਲਾਹਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖਾਹ ਲੈ ਕੇ ਪੰਜਾਬ ਵਿਚ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਨੂੰ ਮਿਲੇਗੀ ਸੈਲਰੀ
ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਸੀਐੱਚਬੀ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਸਬੰਧਤ ਜੇ. ਈ. ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀ ਬੱਸ 'ਤੇ ਵੱਡਾ ਹਮਲਾ, ਸਵਾਰੀਆਂ ਦੇ ਸੁੱਕੇ ਸਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e