ਪੀਐੱਸਪੀਸੀਐੱਲ ਦਾ ਜੇ. ਈ. ਗ੍ਰਿਫ਼ਤਾਰ, ਕਾਰਾ ਜਾਣ ਹੋਵੇਗੀ ਹੈਰਾਨਗੀ
Thursday, Mar 20, 2025 - 06:15 PM (IST)

ਚੰਡੀਗੜ੍ਹ/ਫਰੀਦਕੋਟ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਸਬ-ਡਵੀਜ਼ਨ ਦਫ਼ਤਰ ਵਿਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੀ ਲੱਗੀ ਲਾਟਰੀ, ਤਨਖਾਹਾਂ ਵਿਚ ਭਾਰੀ ਵਾਧਾ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਉਕਤ ਜੇਈ ਦੋ ਕਿਸ਼ਤਾਂ ਵਿਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇਕ ਵਿਜੀਲੈਂਸ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਈ ਨੂੰ ਕੱਲ੍ਹ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਨਾਕੇ 'ਤੇ ਖੜ੍ਹੇ ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਅਚਾਨਕ ਚੱਲਣ ਲੱਗੀਆਂ ਗੋਲੀਆਂ, ਹੋ ਗਿਆ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e