ਅਹਿਮ ਖ਼ਬਰ : ਪੰਜਾਬ ''ਚ ਬਿਜਲੀ ਸੰਕਟ ਦੌਰਾਨ ਸਰਕਾਰ ਨੇ PSPCL ਨੂੰ ਜਾਰੀ ਕੀਤੀ ਵਾਧੂ ਰਕਮ

Wednesday, Jul 07, 2021 - 11:29 AM (IST)

ਅਹਿਮ ਖ਼ਬਰ : ਪੰਜਾਬ ''ਚ ਬਿਜਲੀ ਸੰਕਟ ਦੌਰਾਨ ਸਰਕਾਰ ਨੇ PSPCL ਨੂੰ ਜਾਰੀ ਕੀਤੀ ਵਾਧੂ ਰਕਮ

ਪਟਿਆਲਾ (ਮਨਦੀਪ ਜੋਸਨ) : ਪਾਵਰਕਾਮ ਦੇ ਸੀ. ਐੱਮ. ਡੀ. ਏ ਵੇਨੂੰ ਪ੍ਰਸਾਦ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੂੰ ਮੌਜੂਦਾ ਝੋਨੇ ਦੇ ਮੌਸਮ ਦੌਰਾਨ ਪੰਜਾਬ ਸਰਕਾਰ ਤੋਂ 309 ਕਰੋੜ ਰੁਪਏ ਦੀ ਵਾਧੂ ਰਕਮ ਪ੍ਰਾਪਤ ਹੋਈ ਹੈ ਤਾਂ ਜੋ ਸੂਬੇ ’ਚ ਲਗਾਤਾਰ ਬਿਜਲੀ ਦੀ ਮੰਗ ’ਚ ਤੁਰੰਤ ਵਾਧਾ ਘੱਟ ਕਰਨ ਲਈ ਖੁੱਲ੍ਹੀ ਮੰਡੀ ’ਚੋਂ ਬਿਜਲੀ ਦੀ ਖ਼ਰੀਦ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਬਠਿੰਡਾ 'ਚ ਵੱਡੀ ਵਾਰਦਾਤ, ਸਾਬਕਾ ਗੈਂਗਸਟਰ 'ਕੁਲਵੀਰ ਨਰੂਆਣਾ' ਦਾ ਗੋਲੀਆਂ ਮਾਰ ਕੇ ਕਤਲ (ਤਸਵੀਰਾਂ)

ਉਨ੍ਹਾਂ ਕਿਹਾ ਕਿ 5 ਜੁਲਾਈ ਨੂੰ ਪੀ. ਐੱਸ. ਪੀ. ਸੀ. ਐੱਲ. ਨੇ ਸੂਬੇ ਦੇ ਵੱਖ-ਵੱਖ ਖ਼ਪਤਕਾਰਾਂ ਨੂੰ 3022 ਲੱਖ ਯੂਨਿਟ ਬਿਜਲੀ ਦੀ ਸਪਲਾਈ ਕੀਤੀ ਹੈ, ਜਿਸ ਦੀ ਵੱਧ ਤੋਂ ਵੱਧ ਮੰਗ 13,162 ਮੈਗਾਵਾਟ ਹੈ। ਉਨ੍ਹਾਂ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਨੇ ਪਾਵਰ ਐਕਸਚੇਂਜ ਤੋਂ 3.98 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ 1080 ਮੈਗਾਵਾਟ ਬਿਜਲੀ ਖਰੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 'ਸਬ ਇੰਸਪੈਕਟਰਾਂ' ਦੀ ਭਰਤੀ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਇੰਝ ਕਰੋ ਅਪਲਾਈ

ਮਾਨਸਾ ਵਿਖੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੂਜੀ ਯੂਨਿਟ ਦੇ ਫੇਲ੍ਹ ਹੋਣ ਕਾਰਨ ਬਿਜਲੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਦਾਵਾਰ ਦੇ ਘਾਟੇ ਦੇ ਬਾਵਜੂਦ ਪੀ. ਐੱਸ. ਪੀ. ਸੀ. ਐੱਲ. ਘਰੇਲੂ ਅਤੇ ਖੇਤੀਬਾੜੀ ਖ਼ਪਤਕਾਰਾਂ ਦੀ ਬਿਜਲੀ ਦੀ ਲੋੜ ਨੂੰ ਪੂਰਾ ਕਰਨ ’ਚ ਕਾਮਯਾਬ ਰਹੀ ਹੈ।

ਇਹ ਵੀ ਪੜ੍ਹੋ : ਜਵਾਈ ਦੀ ਧਮਕੀ ਦੇ ਅਗਲੇ ਹੀ ਦਿਨ ਸੜਨ ਕਾਰਨ ਧੀ ਦੀ ਮੌਤ, ਲਾਸ਼ ਹਸਪਤਾਲ 'ਚ ਛੱਡ ਭੱਜਿਆ ਸਹੁਰਾ ਪਰਿਵਾਰ

ਏ. ਵੇਣੂੰ ਪ੍ਰਸਾਦ ਨੇ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੀ. ਐੱਸ. ਪੀ. ਸੀ. ਐੱਲ. ਉਪਭੋਗਤਾ ਸੇਵਾਵਾਂ ਐਪ ਦੀ ਵਰਤੋਂ ਕਰਨ ਤਾਂ ਜੋ ਉਨ੍ਹਾਂ ਦੀ ਸਪਲਾਈ ਸਬੰਧੀ ਸ਼ਿਕਾਇਤਾਂ ਦਰਜ ਕਰ ਸਕਣ ਅਤੇ ਇਸ ਦੀ ਸਥਿਤੀ ਦਾ ਪਤਾ ਲਗਾ ਸਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News