ਅਹਿਮ ਖ਼ਬਰ : ਪੰਜਾਬ ''ਚ 500 ਮੈਗਾਵਾਟ ਸੋਲਰ ਪਾਵਰ ਖਰੀਦਣ ਲਈ 2 ਟੈਂਡਰ ਜਾਰੀ

Saturday, Oct 09, 2021 - 10:22 AM (IST)

ਅਹਿਮ ਖ਼ਬਰ : ਪੰਜਾਬ ''ਚ 500 ਮੈਗਾਵਾਟ ਸੋਲਰ ਪਾਵਰ ਖਰੀਦਣ ਲਈ 2 ਟੈਂਡਰ ਜਾਰੀ

ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ. ਐੱਸ. ਪੀ. ਸੀ. ਐੱਲ.) ਨੂੰ ਕਿਫ਼ਾਇਤੀ ਦਰਾਂ ’ਤੇ ਸਾਫ਼-ਸੁਥਰੀ ਅਤੇ ਵਾਤਾਵਰਣ ਅਨੁਕੂਲ ਬਿਜਲੀ ਦਾ ਪ੍ਰਯੋਗ ਕਰਨ ਲਈ ਕਿਹਾ ਹੈ। ਬਿਜਲੀ ਦੇ ਖੇਤਰ ਸਬੰਧੀ ਮੁੱਦਿਆਂ ’ਤੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੌਰ ਊਰਜਾ ਸਸਤੀ ਅਤੇ ਭਰੋਸੇਯੋਗ ਸਰੋਤ ਹੋਣ ਦੇ ਨਾਲ-ਨਾਲ ਸਾਫ਼-ਸੁਥਰੀ ਅਤੇ ਵਾਤਾਵਰਣ ਅਨੁਕੂਲ ਵੀ ਹੈ, ਜੋ ਸਿਹਤਮੰਦ ਅਤੇ ਪ੍ਰਦੂਸ਼ਣ ਮੁਕਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਸਹਾਇਕ ਹੋਵੇਗੀ।

ਇਹ ਵੀ ਪੜ੍ਹੋ : ਕੋਲੇ ਦੀ ਕਮੀ ਕਾਰਨ ਗੰਭੀਰ ਹੋਇਆ ਬਿਜਲੀ ਸੰਕਟ, ਪਾਵਰ ਐਕਸਚੇਂਜ 'ਚ 20 ਰੁਪਏ ਯੂਨਿਟ ਤੱਕ ਪੁੱਜੇ ਭਾਅ

ਕਾਰਪੋਰੇਸ਼ਨ ਦੇ ਸੀ. ਐੱਮ. ਡੀ. ਏ. ਵੇਣੂੰ ਪ੍ਰਸਾਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੀ. ਐੱਸ. ਪੀ. ਸੀ. ਐੱਲ. ਨੇ ਕੁੱਲ 500 ਮੈਗਾਵਾਟ ਸੋਲਰ ਪਾਵਰ ਦੀ ਖ਼ਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ। ਇਨ੍ਹਾਂ ਵਿਚੋਂ 250 ਮੈਗਾਵਾਟ ਸੋਲਰ ਪਾਵਰ ਭਾਰਤ ਵਿਚ ਸਥਿਤ ਕਿਸੇ ਵੀ ਸੋਲਰ ਪਾਵਰ ਪ੍ਰਾਜੈਕਟਾਂ ਤੋਂ ਖ਼ਰੀਦਣ ਦੀ ਯੋਜਨਾ ਬਣਾਈ ਗਈ ਹੈ, ਜਿਸ ਦੀ ਕੀਮਤ 2.50 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਬਾਕੀ 250 ਮੇਗਾਵਾਟ ਸੋਲਰ ਊਰਜਾ ਪੰਜਾਬ ਵਿਚ ਸਥਿਤ ਕਿਸੇ ਵੀ ਸੋਲਰ ਪਾਵਰ ਪ੍ਰਾਜੇਕਟਾਂ ਤੋਂ 2.70 ਰੁਪਏ ਪ੍ਰਤੀ ਕਿਲੋਵਾਟ ਦੀ ਦਰ ਨਾਲ ਖਰੀਦੀ ਜਾਵੇਗੀ।

ਇਹ ਵੀ ਪੜ੍ਹੋ : ਜਗਰਾਓਂ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਕਿਸਾਨ ਦੀ ਮੌਤ, CCTV 'ਚ ਕੈਦ ਹੋਈ ਘਟਨਾ

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਕਦਮ ਪੰਜਾਬ ਵਿਚ ਬਿਜਲੀ ਦੀ ਵੱਧਦੀ ਮੰਗ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਊਰਜਾ ਦੇ ਨਵੀਕਰਨ ਸਰੋਤਾਂ ਨੂੰ ਵਿਕਸਿਤ ਅਤੇ ਉਤਸ਼ਾਹਿਤ ਕਰੇਗਾ। ਰਾਜ ਦੇ ਬਿਜਲੀ ਪਲਾਂਟਾਂ ਵਿਚ ਕੋਲੇ ਦੀ ਮੌਜੂਦਾ ਕਮੀ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦੇ ਹੋਏ ਸੀ. ਐੱਮ. ਡੀ. ਨੇ ਕਿਹਾ ਕਿ ਕੋਲ ਇੰਡੀਆ ਲਿਮਿਟਡ ਵੱਲੋਂ ਕੋਲੇ ਦਾ ਘੱਟ ਉਤਪਾਦਨ ਹੋਣ ਕਾਰਣ ਭਾਰਤ ਦੇ ਸਾਰੇ ਥਰਮਲ ਪਾਵਰ ਪਲਾਂਟਾਂ ਵਿਚ ਅਜਿਹੀ ਹਾਲਤ ਬਣੀ ਹੋਈ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ 'ਡੇਂਗੂ' ਦੇ 94 ਨਵੇਂ ਮਾਮਲੇ ਆਏ ਸਾਹਮਣੇ, 31 ਮਰੀਜ਼ਾਂ ਦੀ ਪੁਸ਼ਟੀ

ਉਨ੍ਹਾਂ ਨੇ ਅੱਗੇ ਦੱਸਿਆ ਕਿ ਕਿਵੇਂ ਮੁਸ਼ਕਿਲ ਨਾਲ ਪੀ. ਐੱਸ. ਪੀ. ਸੀ. ਐੱਲ. ਵੱਲੋਂ ਬਿਜਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਵੇਣੂੰ ਪ੍ਰਸਾਦ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਅਤੇ ਮਾਣਕ ਬਿਜਲੀ ਸਪਲਾਈ ਕਰਨ ਦੇ ਸਾਰੇ ਸੰਭਵ ਤਰੀਕਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News