ਕੱਟੇ ਗਏ ਸੈਂਕੜੇ ਕੁਨੈਕਸ਼ਨ! ਬਿਜਲੀ ਵਿਭਾਗ ਨੇ ਕਰ ''ਤੀ ਵੱਡੀ ਕਾਰਵਾਈ

Thursday, Oct 10, 2024 - 03:36 PM (IST)

ਲੁਧਿਆਣਾ (ਖੁਰਾਣਾ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਪਾਵਰਕਾਮ ਦੇ ਸੀ. ਐੱਮ. ਡੀ. ਤੇ ਡਾਇਰੈਕਟਰ ਡੀ. ਪੀ. ਐੱਸ. ਗਰੇਵਾਲ ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦਾ ਪਿਛਲੇ ਕਰੀਬ 45 ਦਿਨਾਂ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ ਹੈ।

ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਵੈਸਟ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਸੰਦੀਪ ਗਰਗ ਤੇ ਈਸਟ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਸੁਰਜੀਤ ਸਿੰਘ ਦੀ ਅਗਵਾਈ ’ਚ ਬਣਾਈਆਂ ਵਿਭਾਗੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਡਿਫਾਲਟਰ ਖਪਤਕਾਰਾਂ ਖਿਲਾਫ ਤਾਬੜ-ਤੋੜ ਕਾਰਵਾਈਆਂ ਕਰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸੈਂਟਰਲ ਡਵੀਜ਼ਨ ਨਾਲ ਸਬੰਧਤ ਈਸਟ ਤੇ ਵੈਸਟ ਸਰਕਲ ’ਚ 35 ਕਰੋੜ ਰੁਪਏ ਦੀ ਭਾਰੀ ਰਿਕਵਰੀ ਕਰਨ ਸਮੇਤ 417 ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗੲੈ ਹਨ।

ਇਹ ਖ਼ਬਰ ਵੀ ਪੜ੍ਹੋ - ਪਿੰਡਾਂ ਦੀ ਆ ਗਈ LIST, ਜਾਣੋ ਕਿਥੇ-ਕਿਥੇ ਰੱਦ ਹੋਈਆਂ ਪੰਚਾਇਤੀ ਚੋਣਾਂ

ਜ਼ਿਕਰਯੋਗ ਹੈ ਕਿ ਪਵਰਕਾਮ ਵਿਭਾਗ ਵੱਲੋਂ ਡਿਫਾਲਟਰ ਖਪਤਕਾਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਈਸਟ ਸਰਕਲ ਨਾਲ ਸਬੰਧਤ ਇਲਾਕਿਆਂ ਫੋਕਲ ਪੁਆਇੰਟ, ਸਿਟੀ ਸੈਂਟਰ, ਸੀ. ਐੱਮ. ਸੀ. ਤੇ ਸੁੰਦਰ ਨਗਰ ਡਵੀਜ਼ਨ ਇਲਾਕਿਆਂ ’ਚ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਵੈਸਟ ਸਰਕਲ ’ਚ ਮਾਡਲ ਟਾਊਨ, ਜਨਤਾ ਨਗਰ, ਸਿਟੀ ਵੈਸਟ, ਅਗਰ ਨਗਰ ਤੇ ਸਟੇਟ ਡਵੀਜ਼ਨ ਦੇ ਡਿਫਾਲਟਰ ਖਪਤਕਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਕੀ ਕਹਿੰਦੇ ਹਨ ਅਧਿਕਾਰੀ

ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਡਿਪਟੀ ਚੀਫ ਇੰਜੀਨੀਅਰ ਸੁਰਜੀਤ ਸਿੰਘ ਤੇ ਸੰਦੀਪ ਗਰਗ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ’ਚ ਸ਼ਾਮਲ 200 ਤੋਂ ਵੱਧ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖਿਲਾਫ ਕਾਰਵਾਈ ਕਰਨ ਲਈ ਵੱਡੀ ਰਣਨੀਤੀ ਅਖ਼ਤਿਆਰ ਕੀਤੀ ਗਈ, ਜਿਸ ’ਚ ਖਪਤਕਾਰਾਂ ਤੋਂ ਬਿਜਲੀ ਦੇ ਬਕਾਇਆ ਬਿੱਲਾਂ ਦੀ ਰਾਸ਼ੀ ਰਿਕਵਰ ਕਰਨ ਸਮੇਤ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਕਿ ਉਹ ਸਮਾਂ ਰਹਿੰਦੇ ਆਪਣੇ ਬਕਾਇਆ ਬਿੱਲ ਜਮ੍ਹਾ ਕਰਵਾ ਕੇ ਵਿਭਾਗੀ ਕਾਰਵਾਈ ਤੋਂ ਬਚ ਸਕਣ।

ਪਾਵਰਕਾਮ ਦੇ ਐੱਸ. ਸੀ. ਸੁਰਜੀਤ ਸਿੰਘ ਤੇ ਸੰਦੀਪ ਸਿੰਘ ਨੇ ਦੱਸਿਆ ਕਿ ਭਵਿੱਖ ’ਚ ਵੀ ਡਿਫਾਲਟਰਾਂ ਖਿਲਾਫ ਵਿਭਾਗੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪਾਵਰਕਾਮ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਟੀਮਾਂ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਦੌਰਾਨ ਵੱਡੀ ਗਿਣਤੀ ’ਚ ਡਿਫਾਲਟਰਾਂ ਨੇ ਪਹਿਲ-ਕਦਮੀ ਕਰਦੇ ਹੋਏ ਜਿਥੇ ਬਿਜਲੀ ਦੇ ਬਿੱਲ ਜਮ੍ਹਾ ਕਰਵਾਏ, ਨਾਲ ਹੀ ਪੰਜਾਬ ਸਰਕਾਰ ਵੱਲੋਂ ‘ਵਟ ਟਾਈਮ ਸੈਟਲਮੈਂਟ’ ਪਾਲਿਸੀ ਦਾ ਹਿੱਸਾ ਬਣਨ ’ਚ ਅਹਿਮ ਭੂਮਿਕਾ ਨਿਭਾਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News