ਪੀ. ਐੱਸ. ਪੀ. ਸੀ. ਐੱਲ. ਦਾ ਮੁਲਾਜ਼ਮ ਗ੍ਰਿਫ਼ਤਾਰ, ਕਾਰਾ ਜਾਣ ਉੱਡਣਗੇ ਹੋਸ਼
Wednesday, Apr 02, 2025 - 06:25 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿਚ ਪੀ.ਐੱਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਪਟਿਆਲਾ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਦੇ ਦਾਅਵੇ 'ਤੇ ਪੰਜਾਬ ਪੁਲਸ ਦਾ ਵੱਡਾ ਬਿਆਨ
ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 10 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਗਾਈਆਂ ਗਈਆਂ ਸਖ਼ਤ ਪਾਬੰਦੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e