ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਅਹਿਮ ਕਦਮ, ਅਗਲੇ 90 ਦਿਨ...

Monday, Mar 10, 2025 - 02:30 PM (IST)

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਅਹਿਮ ਕਦਮ, ਅਗਲੇ 90 ਦਿਨ...

ਲੁਧਿਆਣਾ (ਜ. ਬ.)- ਲੁਧਿਆਣਾ ਵਾਸੀਆਂ ਨੂੰ ਆਉਣ ਵਾਲੇ ਗਰਮੀਆਂ ਦੇ ਮੌਸਮ ਵਿਚ ਵੱਡੀ ਰਾਹਤ ਮਿਲੇਗੀ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਲੰਬੇ ਸਮੇਂ ਤੋਂ ਚੱਲ ਰਹੀਆਂ ਬਿਜਲੀ ਸਪਲਾਈ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਮਕਸਦ ਨਾਲ ਇਕ ਵੱਡੇ ਵਿਕਾਸ ਵਿਚ ਅਗਲੇ 90 ਦਿਨਾਂ ਦੇ ਅੰਦਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਵੇਂ ਪਾਵਰ ਟ੍ਰਾਂਸਫਾਰਮਰ ਲਾਏ ਜਾਣਗੇ। ਇਹ ਕਦਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੁਆਰਾ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਲਈ ਕੀਤੇ ਗਏ ਇਕ ਵਿਆਪਕ ਅਧਿਐਨ ਤੋਂ ਬਾਅਦ ਚੁੱਕਿਆ ਗਿਆ ਹੈ, ਜਿੱਥੇ ਨਵੇਂ ਟ੍ਰਾਂਸਫਾਰਮਰਾਂ ਦੀ ਲੋੜ ਹੈ।

ਇਹ ਖ਼ਬਰ ਵੀ ਪੜ੍ਹੋ - 2 ਦਸੰਬਰ ਦੇ ਹੁਕਮਨਾਮਿਆਂ ਬਾਰੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਪਿਛਲੇ ਦੋ ਸਾਲਾਂ ਵਿਚ ਵਾਰ-ਵਾਰ ਖਰਾਬ ਹੋ ਰਹੇ ਟਰਾਂਸਫਾਰਮਰਾਂ ਨੂੰ ਵੀ ਨਵੇਂ ਅਤੇ ਕੁਸ਼ਲ ਟਰਾਂਸਫਾਰਮਰਾਂ ਨਾਲ ਬਦਲਿਆ ਜਾਵੇਗਾ। ਇਸ ਕਦਮ ਨਾਲ ਗਰਮੀਆਂ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ, ਜਦੋਂ ਏਅਰ ਕੰਡੀਸ਼ਨਰਾਂ ਅਤੇ ਹੋਰ ਬਿਜਲੀ ਉਪਕਰਨਾਂ ਦੀ ਭਾਰੀ ਵਰਤੋਂ ਕਾਰਨ ਬਿਜਲੀ ਦੀ ਖਪਤ ਵਧ ਜਾਂਦੀ ਹੈ। ਐੱਮ. ਪੀ. ਅਰੋੜਾ ਨੇ ਦੱਸਿਆ ਕਿ ਔਸਤਨ ਰੋਜ਼ਾਨਾ 2 ਤੋਂ 3 ਨਵੇਂ ਟ੍ਰਾਂਸਫਾਰਮਰ ਲਗਾਏ ਜਾਣਗੇ ਤਾਂ ਜੋ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਲੁਧਿਆਣਾ ਵਿਚ ਬਿਜਲੀ ਵੰਡ ਸਮਰੱਥਾ ਨੂੰ ਹੋਰ ਵਧਾਉਣ ਲਈ ਲਗਭਗ 65 ਕਰੋੜ ਰੁਪਏ ਦੀ ਲਾਗਤ ਵਾਲਾ ਇਕ ਨਵਾਂ ਸ਼ੇਰਪੁਰ ਗਰਿੱਡ ਵੀ ਜਲਦ ਹੀ ਚਾਲੂ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਨਵ-ਨਿਯੁਕਤ ਜਥੇਦਾਰ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਸੰਭਾਲੀ ਸੇਵਾ,ਨਿਹੰਗ ਜਥੇਬੰਦੀਆਂ ਨੇ ਦਿੱਤੀ ਸੀ ਵਿਰੋਧ ਦੀ ਚੇਤਾਵਨੀ

ਇਕ ਹੋਰ ਮਹੱਤਵਪੂਰਨ ਐਲਾਨ ਵਿਚ ਉਨ੍ਹਾਂ ਕਿਹਾ ਕਿ ਬਿਜਲੀ ਵੰਡ ਨੂੰ ਸੁਚਾਰੂ ਬਣਾਉਣ ਅਤੇ ਮੌਜੂਦਾ ਬੁਨਿਆਦੀ ਢਾਂਚੇ ’ਤੇ ਲੋਡ ਘਟਾਉਣ ਲਈ ਵੱਖ-ਵੱਖ ਖੇਤਰਾਂ ਵਿਚ 37 ਨਵੇਂ ਪਾਵਰ ਫੀਡਰ ਲਾਏ ਜਾਣਗੇ। ਹਰੇਕ ਫੀਡਰ 2 ਤੋਂ 2.5 ਕਿਲੋਮੀਟਰ ਵਿਚ ਫੈਲਿਆ ਹੋਵੇਗਾ। ਇਸ ਕਦਮ ਨਾਲ ਗਰਮੀਆਂ ਦੇ ਸੀਜ਼ਨ ਦੌਰਾਨ ਬਿਜਲੀ ਕੱਟਾਂ ਦੇ ਬਹੁਤ ਘੱਟ ਹੋਣ ਦੀ ਉਮੀਦ ਹੈ। ਐੱਮ. ਪੀ. ਅਰੋੜਾ ਨੇ ਜਨਤਾ ਨੂੰ ਇਹ ਵੀ ਭਰੋਸਾ ਦਿੱਤਾ ਕਿ ਵੱਖ-ਵੱਖ ਟ੍ਰਾਂਸਫਾਰਮਰਾਂ ਤੇ ਢਿੱਲੀਆਂ ਤਾਰਾਂ ਅਤੇ ਨੁਕਸਦਾਰ ਜੰਪਰਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਮੁੱਦੇ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੀ. ਐੱਸ. ਪੀ. ਸੀ. ਐੱਲ. ਅਧਿਕਾਰੀਆਂ ਨੂੰ ਤੈਅ ਸਮੇਂ ਕੰਮ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News