PSPCL ਦੇ ਡਿਪਟੀ ਚੀਫ਼ ਇੰਜੀਨੀਅਰ ਤੇ ਲਾਈਨਮੈਨ ਨੇ SDO ਕੋਲੋਂ ਮੰਗੀ ਰਿਸ਼ਵਤ, ਰੰਗੇ ਹੱਥੀਂ ਚੜ੍ਹੇ ਅੜਿੱਕੇ
Sunday, Feb 02, 2025 - 05:25 AM (IST)

ਹੁਸ਼ਿਆਰਪੁਰ (ਵਰਿੰਦਰ ਪੰਡਿਤ) : ਪੰਜਾਬ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਬਿਜਲੀ ਵਿਭਾਗ ਦੇ ਡਿਪਟੀ ਚੀਫ ਇੰਜੀਨਿਅਰ ਹਰਮਿੰਦਰ ਸਿੰਘ ਤੇ ਲਾਈਨਮੈਨ ਕੇਵਲ ਸ਼ਰਮਾ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਇਹ ਕਾਰਵਾਈ ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਪੁੱਤਰ ਕਰਨੈਲ ਸਿੰਘ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ਼ ਇੰਜੀਨੀਅਰ ਨੇ ਉਸ ਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।
ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਉਕਤ ਮੁਲਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਸੰਘਣੀ ਧੁੰਦ ਕਾਰਨ 2 ਘਰਾਂ 'ਚ ਵਿਛ ਗਏ ਸੱਥਰ, ਜੀਜਾ-ਸਾਲੇ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e