PSPCL ਦਾ ਵੱਡਾ ਅਧਿਕਾਰੀ ਹੋਇਆ ਗ੍ਰਿਫ਼ਤਾਰ, ਕਾਰਾ ਜਾਣ ਰਹਿ ਜਾਓਗੇ ਹੈਰਾਨ
Tuesday, Feb 04, 2025 - 08:06 PM (IST)
ਦੀਨਾਨਗਰ (ਹਰਜਿੰਦਰ ਗੋਰਾਇਆ)- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐੱਸ.ਪੀ.ਸੀ.ਐੱਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਨਿੱਕੇ ਜਿਹੇ ਮਾਸੂਮ 'ਤੇ ਐਨਾ ਤਸ਼ੱਦਦ ! ਹੁਣ ਬਾਲ ਅਧਿਕਾਰ ਕਮਿਸ਼ਨ ਨੇ ਮਾਮਲੇ ਦਾ ਲਿਆ ਗੰਭੀਰ ਨੋਟਿਸ
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਗਲ਼ੀ 'ਚ ਖੇਡਦੇ ਮਾਸੂਮ 'ਤੇ ਆਵਾਰਾ ਕੁੱਤੇ ਨੇ ਢਾਹਿਆ ਕਹਿਰ, ਚੀਕਾਂ ਸੁਣ ਮਾਪਿਆਂ ਦੇ ਪੈਰਾਂ ਹੇਠੋਂ ਨਿਕਲੀ ਜ਼ਮੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e