PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Friday, May 22, 2026 - 12:08 PM (IST)
ਕਪੂਰਥਲਾ (ਵੈੱਬ ਡੈਸਕ)-ਕਪੂਰਥਲਾ ਦੇ ਪਾਵਰਕਾਮ (PSPCL) ਦੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਵਿਭਾਗ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (PSPCL) ਦੇ NCC, CRC, ਸਟੋਰ ਅਤੇ ਮੀਟਰਿੰਗ ਲੈਬ ਵਿੰਗਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
ਵਿਤਕਰੇ ਵਿਰੁੱਧ ਖੋਲ੍ਹਿਆ ਮੋਰਚਾ
ਜਥੇਬੰਦੀ ਵੱਲੋਂ ਦਿੱਤੇ ਗਏ ਪੱਤਰ ਅਨੁਸਾਰ ਵਿਭਾਗ ਦੇ ਹਰ ਵਰਗ ਦੇ ਆਊਟਸੋਰਸ ਵਰਕਰਾਂ ਨਾਲ ਲੰਬੇ ਸਮੇਂ ਤੋਂ ਵਿਤਕਰਾ ਅਤੇ ਨਾ-ਬਰਾਬਰੀ ਵਾਲਾ ਵਤੀਰਾ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਇਸ ਵਿਤਕਰੇ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰਨਗੇ। ਹੜਤਾਲੀ ਮੁਲਾਜ਼ਮਾਂ ਦੀ ਸਭ ਤੋਂ ਪ੍ਰਮੁੱਖ ਮੰਗ ਇਹ ਹੈ ਕਿ ਉਨ੍ਹਾਂ ਨੂੰ ਵਿਭਾਗ ਵਿੱਚ ਸਿੱਧੇ ਕੰਟਰੈਕਟ (Direct Contract) ਅਧੀਨ ਲਿਆਂਦਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਹੜਤਾਲ ਜਾਰੀ ਰਹੇਗੀ।
ਇਹ ਵੀ ਪੜ੍ਹੋ: ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...
ਇਨ੍ਹਾਂ ਮੁਲਾਜ਼ਮਾਂ ਨੇ ਦਿੱਤਾ ਸਮਰਥਨ
ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਸਿਟੀ 2 ਸਬ-ਅਰਬਨ ਡਿਵੀਜ਼ਨ ਦੇ ਵਿਨੋਦ ਪਾਠਕ, ਸੁਰੇਸ਼ ਚੰਦਰ, ਗੌਰਵ, ਪ੍ਰਦੀਪ, ਰਾਕੇਸ਼ ਕੁਮਾਰ, ਏਕਤਾ ਅਤੇ ਜਸਬੀਰ ਕੌਰ ਸਮੇਤ ਕਈ ਮੁਲਾਜ਼ਮਾਂ ਨੇ ਹਸਤਾਖ਼ਰ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਹੜਤਾਲ ਕਾਰਨ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਨਾਲ ਸਬੰਧਤ ਸੇਵਾਵਾਂ ਅਤੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਪੂਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
