ਬਿਜਲੀ ਦਾ ਬਿੱਲ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਵਿਭਾਗ ਦੀ ਸਖ਼ਤੀ, ਕੱਟੇ ਕੁਨੈਕਸ਼ਨ ਤੇ ਵਸੂਲੇ 1.67 ਕਰੋੜ

Friday, Sep 20, 2024 - 05:39 AM (IST)

ਲੁਧਿਆਣਾ (ਖੁਰਾਣਾ)- ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਨਾਲ ਨਾ ਸਿਰਫ ਪਾਵਰਕਾਮ ਵਿਭਾਗ ਦੀ ਵਿੱਤੀ ਸਿਹਤ ’ਚ ਜ਼ਿਕਰਯੋਗ ਸੁਧਾਰ ਹੋ ਰਿਹਾ ਹੈ, ਸਗੋਂ ਸਰਕਾਰੀ ਖਜ਼ਾਨੇ ਦੇ ਨਾਲ-ਨਾਲ ਵਿਭਾਗੀ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਤਣਾਅ ਵੀ ਘਟ ਰਿਹਾ ਹੈ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਪੱਤਰਕਾਰਾਂ ਨਾਲ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਪਾਵਰਕਾਮ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਲੁਧਿਆਣਾ ਜ਼ਿਲੇ ਨਾਲ ਸਬੰਧਤ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 200 ਦੇ ਕਰੀਬ ਡਿਫਾਲਟਰ ਕੁਨੈਕਸ਼ਨ ਕੱਟਣ ’ਚ ਸਫਲਤਾ ਹਾਸਲ ਕੀਤੀ ਹੈ।

ਇਸ ਦੌਰਾਨ 1.67 ਕਰੋੜ ਰੁਪਏ ਦੀ ਵੱਡੀ ਰਕਮ ਵਸੂਲੀ ਕੀਤੀ ਹੈ, ਜਦਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀਆਂ ਵਿਭਾਗੀ ਟੀਮਾਂ ਨੇ ਬਿਜਲੀ ਵਿਭਾਗ ਦੇ 420 ਡਿਫਾਲਟਰ ਖਪਤਕਾਰਾਂ ਵਿਰੁੱਧ ਤੁਰੰਤ ਕਾਰਵਾਈ ਕਰ ਕੇ 12.81 ਕਰੋੜ ਰੁਪਏ ਦੀ ਵਸੂਲੀ ਕੀਤੀ ਸੀ। ਵਿਭਾਗ ਨੇ 620 ਡਿਫਾਲਟਰਾਂ ਦੇ ਬਿਜਲੀ ਮੀਟਰਾਂ ਦੇ ਕੁਨੈਕਸ਼ਨ ਕੱਟ ਕੇ 14.48 ਕਰੋੜ ਰੁਪਏ ਦੀ ਵਸੂਲੀ ਕਰ ਕੇ ਸਰਕਾਰੀ ਖਜ਼ਾਨੇ ਨੂੰ ਭਰਿਆ ਹੈ।

ਇਹ ਵੀ ਪੜ੍ਹੋ- ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

ਲੁਧਿਆਣਾ ਦੇ ਸ਼ਹਿਰੀ ਖੇਤਰ ਸਮੇਤ ਖੰਨਾ ਅਤੇ ਦਿਹਾਤੀ ਖੇਤਰਾਂ ’ਚ ਕੀਤੀ ਗਈ ਕਾਰਵਾਈ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਅਤੇ ਪੂਰਬੀ ਸਰਕਲ ਖੰਨਾ ਦੇ ਉਪ ਮੁੱਖ ਇੰਜੀਨੀਅਰ ਸੁਰਜੀਤ ਸਿੰਘ ਅਤੇ ਉਪ ਮੁੱਖ ਇੰਜੀਨੀਅਰ ਸੰਦੀਪ ਗਰਗ ਦੀ ਅਗਵਾਈ ਹੇਠ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। 

ਜਗਰਾਓਂ, ਮੁੱਲਾਂਪੁਰ ਦਾਖਾ ਦੇ ਦਿਹਾਤੀ ਖੇਤਰ ਰਾਏਕੋਟ ਆਦਿ ’ਚ ਬਿਜਲੀ ਵਿਭਾਗ ਵੱਲੋਂ ਡਿਫਾਲਟਰ ਖਪਤਕਾਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ’ਚ ਲੰਬੇ ਸਮੇਂ ਤੋਂ ਬਿਜਲੀ ਬਿੱਲ ਨਾ ਭਰਨ ਵਾਲੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਕੱਲੇ ਪੂਰਬੀ ਖੇਤਰ ’ਚ ਹੀ ਵੀਰਵਾਰ ਨੂੰ ਕਰੀਬ 1.25 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਵਿਭਾਗ ਨੇ ਡਿਫਾਲਟਰ ਉਪਭੋਗਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਿਜਲੀ ਬਿੱਲ ਜਮ੍ਹਾਂ ਕਰਵਾਉਣ ਲਈ ਖੁਦ ਹੀ ਅੱਗੇ ਆਉਣ, ਤਾਂ ਜੋ ਬਾਅਦ ’ਚ ਖਪਤਕਾਰਾਂ ਨੂੰ ਕੋਈ ਦਿੱਕਤ ਨਾ ਆਵੇ।

ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ ; ਕੁਝ ਦਿਨ ਪਹਿਲਾਂ ਹੀ ਵਿਆਹ ਕੇ ਲਿਆਂਦੀ ਪਤਨੀ ਦਾ ਪਤੀ ਨੇ ਬੇਰਹਿਮੀ ਨਾਲ ਕਰ'ਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News