ਮਾਨ ਸਰਕਾਰ ਦਾ ਵੱਡਾ ਐਕਸ਼ਨ, PSPCL ਵੱਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਕਰਮਚਾਰੀ ਮੁਅੱਤਲ

Sunday, Jun 26, 2022 - 08:20 PM (IST)

ਮਾਨ ਸਰਕਾਰ ਦਾ ਵੱਡਾ ਐਕਸ਼ਨ, PSPCL ਵੱਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਕਰਮਚਾਰੀ ਮੁਅੱਤਲ

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸੋਹਤਾ ਕਲਰਕ ਤੇ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ-ਡਵੀਜ਼ਨ ਦੇ ਸਾਰੇ ਅਧਿਕਾਰੀਆਂ ਨੂੰ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਵਲੰਟਰੀ ਡਿਸਕਲੋਜ਼ਰ ਸਕੀਮ ਸਬੰਧੀ ਵਪਾਰਕ ਹਦਾਇਤਾਂ ਦੀ ਘੋਰ ਉਲੰਘਣਾ ਕਰਨ ਕਰਕੇ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਕ ਹੋਰ ਮਾਮਲੇ 'ਚ ਦਿੜ੍ਹਬਾ ਡਵੀਜ਼ਨ ਦੀ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਨੂੰ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਸਰਬਜੀਤ ਦੀ ਭੈਣ ਦਲਬੀਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪਹੁੰਚੇ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ

ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਵਿਖਾਉਂਦਿਆਂ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ਵਿੱਚ ਹੀ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਨਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਹੈ, ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਵਟਸਐਪ ਰਾਹੀਂ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਦੇਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ, ਜੋ ਕਾਫ਼ੀ ਮਦਦਗਾਰ ਸਾਬਤ ਹੋ ਰਿਹਾ ਹੈ ਕਿਉਂਕਿ ਲੋਕ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜੰਗ ਵਿੱਚ ਇਸ ਨੂੰ ਇਕ ਢੁੱਕਵੇਂ ਸਾਧਨ ਵਜੋਂ ਵਰਤ ਰਹੇ ਹਨ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਵਿਧਾਨ ਸਭਾ 'ਚ ਚੁੱਕੇ ਪੰਜਾਬ ਯੂਨੀਵਰਸਿਟੀ ਤੇ ਮੱਤੇਵਾੜਾ ਜੰਗਲ ਦੇ ਮੁੱਦੇ

ਹਰਭਜਨ ਸਿੰਘ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਨੂੰ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ-ਡਵੀਜ਼ਨ ਦੇ ਕੰਮਕਾਜ ਵਿੱਚ ਵਪਾਰਕ ਹਦਾਇਤਾਂ ਦੀ ਘੋਰ ਉਲੰਘਣਾ ਸਬੰਧੀ ਵਟਸਐਪ 'ਤੇ ਸ਼ਿਕਾਇਤ ਪ੍ਰਾਪਤ ਹੋਈ ਹੈ। ਜਾਂਚ ਦੌਰਾਨ ਪੀ.ਐੱਸ.ਪੀ.ਸੀ.ਐੱਲ. ਇਨਫੋਰਸਮੈਂਟ ਵਿੰਗ ਬਠਿੰਡਾ ਨੇ ਪਾਇਆ ਕਿ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ-ਡਵੀਜ਼ਨ ਦੇ ਅਧਿਕਾਰੀ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਨੂੰ ਵਧਾਉਣ ਲਈ ਟੈਸਟ ਰਿਪੋਰਟ ਦੇਣ ਵਾਸਤੇ ਮਜਬੂਰ ਅਤੇ ਪ੍ਰੇਸ਼ਾਨ ਕਰ ਰਹੇ ਹਨ, ਜੋ ਕਿ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਸ਼ੁਰੂ ਕੀਤੀ ਵਲੰਟਰੀ ਡਿਸਕਲੋਜ਼ਰ ਸਕੀਮ ਦੀਆਂ ਵਪਾਰਕ ਹਦਾਇਤਾਂ ਦੀ ਸਰਾਸਰ ਉਲੰਘਣਾ ਹੈ।

ਇਹ ਵੀ ਪੜ੍ਹੋ : AAP ਦਾ ਪਹਿਲਾ ਬਜਟ: ਆਬਕਾਰੀ ਨੀਤੀ ਤੇ ਲੋਕ ਲੁਭਾਊ ਗਾਰੰਟੀਆਂ ਲਾਗੂ ਕਰਨਾ ਸਰਕਾਰ ਲਈ ਚੁਣੌਤੀ

ਇਕ ਹੋਰ ਮਾਮਲੇ 'ਚ ਇਕ ਖਪਤਕਾਰ ਵੱਲੋਂ ਦਿੜ੍ਹਬਾ ਦੀ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਖ਼ਿਲਾਫ਼ ਇਕ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਦਾ ਲੋਡ ਵਧਾਉਣ ਸਬੰਧੀ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਮੌਕੇ 'ਤੇ ਕੀਤੀ ਗਈ ਪੜਤਾਲ ਉਪਰੰਤ ਆਊਟ ਸੋਰਸ ਡਰਾਈਵਰ ਪਰਗਟ ਸਿੰਘ ਦੀ ਜੇਬ 'ਚੋਂ 3000 ਰੁਪਏ ਬਰਾਮਦ ਹੋਏ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਪਰਗਟ ਸਿੰਘ ਨਾਲ ਆਊਟ ਸੋਰਸ ਵ੍ਹੀਕਲ ਕੰਟਰੈਕਟ ਵੀ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ ਅਤੇ ਪਰਗਟ ਸਿੰਘ ਵਿਰੁੱਧ ਐੱਫ.ਆਈ.ਆਰ. ਦਰਜ ਕਰਨ ਲਈ ਐੱਸ.ਐੱਚ.ਓ. ਥਾਣਾ ਦਿੜ੍ਹਬਾ ਅਤੇ ਡਿਪਟੀ ਸੁਪਰਡੈਂਟ ਪੁਲਸ ਵਿਜੀਲੈਂਸ ਸੰਗਰੂਰ ਨੂੰ ਲਿਖਿਆ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News