ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੀ ਪੀ.ਟੀ.ਆਈ. ਯੂਨੀਅਨ ਦੀ ਪੁਲਸ ਨਾਲ ਝੜਪ

07/25/2022 3:33:02 PM

ਸੰਗਰੂਰ (ਰਵੀ) : ਬੇਰੁਜ਼ਗਾਰੀ ਤੋਂ ਤੰਗ ਆ ਕੇ ਨੌਜਵਾਨ ਮੁੰਡੇ-ਕੁੜੀਆਂ ਆਏ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਆ ਰਹੇ ਹਨ। ਅੱਜ ਮੁੜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਪੀ.ਟੀ.ਆਈ. ਯੂਨੀਅਨ ਦੇ 646 ਬੇਰੁਜ਼ਗਾਰਾਂ ਵੱਲੋਂ ਪੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵੱਡਾ ਧਰਨਾ ਦਿੱਤਾ ਗਿਆ। 

ਇਹ ਵੀ ਪੜ੍ਹੋ- ਆਦਮਪੁਰ ਵਿਖੇ ਲੰਮਾ ਪਿੰਡ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਛੱਪੜ ਦੇ ਕੰਢੇ ਤੋਂ ਅੱਧ ਸੜੀ ਮਿਲੀ ਲਾਸ਼

PunjabKesari

ਪ੍ਰਦਰਸ਼ਨਕਾਰੀਆਂ 'ਤੇ ਕਾਬੂ ਕਰਨ ਲਈ ਵੱਡੀ ਗਿਣਤੀ ਪੁਲਸ ਨੇ ਮੁੱਖ ਮੰਤਰੀ ਮਾਨ ਦੇ ਘਰ ਦੇ ਅੱਗੇ ਬੈਰੀਕੇਡਿੰਗ ਕੀਤੀ ਹੋਈ ਸੀ। ਇਸ ਦੌਰਾਨ ਬੇਰੁਜ਼ਗਾਰ ਮੁਲਾਜ਼ਮ ਪੁਲਸ ਨਾਲ ਧੱਕਾ-ਮੁੱਕੀ ਕਰਦੇ ਹੋਏ ਲਗਾਤਾਰ ਅੱਗੇ ਵੱਧ ਰਹੇ ਸਨ। ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਭਾਰੀ ਪ੍ਰਦਰਸ਼ਨਕਾਰੀ ਲਗਾਤਾਰ ਪੁਲਸ ਨੇ ਧੱਕਾ-ਮੁੱਕੀ ਕਰਦੇ ਹੋਏ ਅੱਗੇ ਵੱਧ ਰਹੇ ਸਨ। ਜਿਸ ਦੇ ਚੱਲਦੇ ਪੁਲਸ ਦੀ ਬੇਰੁਜ਼ਗਾਰ ਪੀ.ਟੀ.ਆਈ. ਯੂਨੀਅਨ ਦੇ ਮੈਂਬਰਾਂ ਨਾਲ ਝੜਪ ਵੀ ਹੋ ਗਈ। ਫਿਲਹਾਲ ਪ੍ਰਦਰਸ਼ਨ ਹੁਣ ਵੀ ਜਾਰੀ ਹੈ। 

ਇਹ ਵੀ ਪੜ੍ਹੋ- ਜਲੰਧਰ: ਕਰੰਟ ਲੱਗਣ ਨਾਲ 16 ਸਾਲਾ ਮੁੰਡੇ ਦੀ ਮੌਤ, ਖੰਭੇ ਨੇੜਿਓਂ ਮਿਲੀ ਲਾਸ਼, ਹੱਥ-ਪੈਰ ਹੋ ਚੁੱਕੇ ਸਨ ਨੀਲੇ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News