PU ਮਾਮਲਾ : ਬੈਰੀਕੇਡ ਤੋੜ ਅੰਦਰ ਵੜੇ ਪ੍ਰਦਰਸ਼ਨਕਾਰੀ, ਪੁਲਸ ਨਾਲ ਹੋਈ ਧੱਕਾ-ਮੁੱਕੀ (ਵੀਡੀਓ)
Monday, Nov 10, 2025 - 12:00 PM (IST)
ਚੰਡੀਗੜ੍ਹ (ਵੈੱਬ ਡੈਸਕ, ਮਨਪ੍ਰੀਤ) : ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਯੂਨੀਵਰਸਿਟੀ ਕੈਂਪਸ 'ਚ ਮਾਹੌਲ ਕਾਫੀ ਗਰਮ ਹੈ ਅਤੇ ਵਿਦਿਆਰਥੀਆਂ ਵਲੋਂ ਸੈਨੇਟ ਚੋਣਾਂ ਦੇ ਤੁਰੰਤ ਐਲਾਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ
ਹਾਲਾਂਕਿ ਪੁਲਸ ਵਲੋਂ ਸੁਰੱਖਿਆ ਦੇ ਪੁਖ਼ਤ ਪ੍ਰਬੰਧ ਕੀਤੇ ਗਏ ਹਨ ਪਰ ਇਸ ਦੌਰਾਨ ਯੂਨੀਵਰਸਿਟੀ ਦੇ ਗੇਟ ਨੰਬਰ-1 'ਤੇ ਪ੍ਰਦਰਸ਼ਨਕਾਰੀਆਂ ਵਲੋਂ ਬੈਰੀਕੇਡ ਤੋੜ ਦਿੱਤੇ ਗਏ ਅਤੇ ਉਹ ਯੂਨੀਵਰਸਿਟੀ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
ਫਿਲਹਾਲ ਯੂਨੀਵਰਸਿਟੀ ਦੇ ਸਾਰੇ ਗੇਟਾਂ 'ਤੇ ਭਾਰੀ ਪੁਲਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਚੰਡੀਗੜ੍ਹ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਚੰਡੀਗੜ੍ਹ ਪੁਲਸ ਨੇ ਪੂਰੇ ਸ਼ਹਿਰ 'ਚ ਮੁਸਤੈਦੀ ਵਧਾ ਦਿੱਤੀ ਹੈ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
