ਪੰਜਾਬ ਯੂਨੀਵਰਸਿਟੀ ''ਚ ਭੱਖ ਗਿਆ ਮਾਹੌਲ! ਪੁਲਸ ਨੇ ਵਿਦਿਆਰਥੀਆਂ ''ਤੇ ਕੀਤਾ ਲਾਠੀਚਾਰਜ, ਵੇਖੋ Live
Monday, Nov 10, 2025 - 01:36 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਯੂਨੀਵਰਸਿਟੀ ਕੈਂਪਸ 'ਚ ਮਾਹੌਲ ਕਾਫੀ ਗਰਮ ਹੈ ਅਤੇ ਵਿਦਿਆਰਥੀਆਂ ਵਲੋਂ ਸੈਨੇਟ ਚੋਣਾਂ ਦੇ ਤੁਰੰਤ ਐਲਾਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੁੱਤ ਦੀ ਆਸ਼ਕੀ ਨੇ ਲੈ ਲਈ ਮਾਂ ਦੀ ਜਾਨ! ਪੰਜਾਬ 'ਚ ਵਾਪਰੀ ਰੂਹ ਕੰਬਾਊ ਘਟਨਾ
ਹਾਲਾਂਕਿ ਪੁਲਸ ਵਲੋਂ ਸੁਰੱਖਿਆ ਦੇ ਪੁਖ਼ਤ ਪ੍ਰਬੰਧ ਕੀਤੇ ਗਏ ਹਨ ਪਰ ਇਸ ਦੌਰਾਨ ਯੂਨੀਵਰਸਿਟੀ ਦੇ ਗੇਟ ਨੰਬਰ-1 'ਤੇ ਪ੍ਰਦਰਸ਼ਨਕਾਰੀਆਂ ਵਲੋਂ ਬੈਰੀਕੇਡ ਤੋੜ ਦਿੱਤੇ ਗਏ ਅਤੇ ਉਹ ਯੂਨੀਵਰਸਿਟੀ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ। ਵਿਦਿਆਰਥੀਆਂ ਵਲੋਂ ਲਗਾਤਾਰ ਚੰਡੀਗੜ੍ਹ ਪੁਲਸ ਗੋ ਬੈਕ ਦੇ ਨਾਅਰੇ ਲਾਏ ਜਾ ਰਹੇ ਹਨ। ਇਸ ਦੌਰਾਨ ਪੁਲਸ ਨੇ ਵਿਦਿਆਰਥੀਆਂ ਨੂੰ ਪਿਛਾਂਹ ਕਰਨ ਲਈ ਹਲਕਾ ਲਾਠੀਚਾਰਜ ਵੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 24,00,00,000 ਰੁਪਏ ਦਾ ਵੱਡਾ ਘਪਲਾ! DGGI ਨੇ ਗ੍ਰਿਫ਼ਤਾਰ ਕੀਤੇ 2 'ਵੱਡੇ ਬੰਦੇ'
ਫਿਲਹਾਲ ਯੂਨੀਵਰਸਿਟੀ ਦੇ ਸਾਰੇ ਗੇਟਾਂ 'ਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਚੰਡੀਗੜ੍ਹ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਚੰਡੀਗੜ੍ਹ ਪੁਲਸ ਨੇ ਪੂਰੇ ਸ਼ਹਿਰ 'ਚ ਮੁਸਤੈਦੀ ਵਧਾ ਦਿੱਤੀ ਹੈ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ।
