PU ਸੈਨੇਟ ਚੋਣਾਂ ਦੇ ਐਲਾਨ ''ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਸੰਘਰਸ਼ ਦੀ ਵੱਡੀ ਜਿੱਤ ਹੋਈ

Friday, Nov 28, 2025 - 09:18 AM (IST)

PU ਸੈਨੇਟ ਚੋਣਾਂ ਦੇ ਐਲਾਨ ''ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਸੰਘਰਸ਼ ਦੀ ਵੱਡੀ ਜਿੱਤ ਹੋਈ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਤੇ ਸਿੰਡੀਕੇਟ ਚੋਣਾਂ ਨੂੰ ਲੈ ਕੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ। ਉਪ ਰਾਸ਼ਟਰਪਤੀ ਕਮ ਪੀਯੂ ਚਾਂਸਲਰ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਜਿੱਤ ਦਾ ਮਾਰਚ ਕੱਢਦੇ ਹੋਏ ਧਰਨਾ ਖ਼ਤਮ ਕਰ ਦਿੱਤਾ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। 

ਪੜ੍ਹੋ ਇਹ ਵੀ : 12 ਨਹੀਂ ਸਗੋਂ 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ

PunjabKesari

ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, 'ਉਪ ਰਾਸ਼ਟਰਪਤੀ ਮਾਣਯੋਗ C.P. Radhakrishnan ਜੀ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਦੀ ਮਨਜ਼ੂਰੀ ਸਮੁੱਚੇ ਪੰਜਾਬ ਦੀ ਸ਼ਾਨਦਾਰ ਜਿੱਤ ਹੈ। ਇਹ ਸੰਸਥਾ ਸਿਰਫ਼ ਇੱਕ ਯੂਨੀਵਰਸਿਟੀ ਨਹੀਂ ਬਲਕਿ ਪੰਜਾਬ ਦੀ ਵਿਰਾਸਤ ਹੈ।' ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, 'ਯੂਨੀਵਰਸਿਟੀ ਦੇ ਵਿਦਿਆਰਥੀ, ਅਧਿਆਪਕ, ਫੈਕਲਟੀ ਮੈਂਬਰ ਅਤੇ ਹਰ ਉਹ ਪੰਜਾਬੀ ਵਧਾਈ ਦਾ ਪਾਤਰ ਹੈ, ਜਿਸ ਨੇ ਬੇਹੱਦ ਦਬਾਅ ਦੇ ਬਾਵਜੂਦ ਵੀ ਆਪਣੀ ਹਿੰਮਤ ਨਹੀਂ ਟੁੱਟਣ ਦਿੱਤੀ। ਸੰਘਰਸ਼ ਜਾਰੀ ਰੱਖਿਆ, ਅਖ਼ੀਰ ਸੰਘਰਸ਼ ਰੰਗ ਲਿਆਇਆ।' ਦੱਸ ਦੇਈਏ ਕਿ ਪੀਯੂ ਪ੍ਰਸ਼ਾਸਨ ਵੱਲੋਂ 9 ਨਵੰਬਰ ਨੂੰ ਚੋਣਾਂ ਕਰਵਾਉਣ ਦੇ ਸ਼ਡਿਊਲ ਨੂੰ ਮਨਜੂਰੀ ਲਈ ਚਾਂਸਲਰ ਨੂੰ ਭੇਜਿਆ ਗਿਆ ਸੀ, ਜਿਸ ਨੂੰ ਮਨਜੂਰੀ ਦੇ ਦਿੱਤੀ ਗਈ ਹੈ।

ਪੜ੍ਹੋ ਇਹ ਵੀ : ਸਰਕਾਰੀ ਅਧਿਆਪਕ ਹੁਣ ਨਹੀਂ ਕਰਨਗੇ ਹੋਰ ਵਿਭਾਗਾਂ ਦੀ ਡਿਊਟੀ, ਸਰਕਾਰ ਨੇ ਜਾਰੀ ਕਰ 'ਤੇ ਹੁਕਮ


author

rajwinder kaur

Content Editor

Related News