PU ਵਿਦਿਆਰਥੀ ਨੂੰ ਹੋਸਟਲ ਦੇ ਕਮਰੇ ''ਚ ਇਸ ਹਾਲ ਵੇਖ ਉੱਡੇ ਸਭ ਦੇ ਹੋਸ਼
Sunday, Aug 30, 2026 - 12:25 PM (IST)
ਚੰਡੀਗੜ੍ਹ (ਸ਼ੀਨਾ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਦੇ ਬੀ. ਕਾਮ-ਐੱਲ. ਐੱਲ. ਬੀ. 5ਵੇਂ ਸਾਲ ਦੇ ਵਿਦਿਆਰਥੀ ਨੇ ਸ਼ਨੀਵਾਰ ਰਾਤ ਹੋਸਟਲ ਨੰਬਰ 4 ’ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਮੌਕੇ 'ਤੇ ਪਹੁੰਚ ਕੇ ਵਿਦਿਆਰਥੀ ਨੂੰ ਕਮਰੇ 'ਚੋਂ ਬਾਹਰ ਕੱਢ ਕੇ ਪੀ. ਜੀ. ਆਈ. ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਵਿਦਿਆਰਥੀ ਦੀ ਪਛਾਣ ਚੈਤਨਿਆ ਗਿਰੋਅ ਵਜੋਂ ਹੋਈ ਹੈ, ਜੋ ਹਰਿਆਣਾ ਦੇ ਪਾਣੀਪਤ ਦਾ ਰਹਿਣ ਵਾਲਾ ਸੀ। ਪੁਲਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਵਿਦਿਆਰਥੀ ਦੀ ਮੌਤ ਦੀ ਜਾਂਚ ਕਰਨ ਲਈ ਪੁਲਸ ਨੇ ਉਸ ਦਾ ਮੋਬਾਇਲ ਫ਼ੋਨ ਅਤੇ ਲੈਪਟਾਪ ਕਬਜ਼ੇ ’ਚ ਲੈ ਲਿਆ ਹੈ। ਸੈਕਟਰ-11 ਥਾਣਾ ਪੁਲਸ ਨੇ ਲਾਸ਼ ਨੂੰ ਮੁਰਦਾ ਘਰ ’ਚ ਰੱਖਵਾ ਕੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ ਲਾਸ਼ ਨੂੰ...
ਪੰਜਾਬ ਯੂਨੀਵਰਸਿਟੀ ਦੇ ਹੋਸਟਲ ’ਚ ਰਹਿਣ ਵਾਲਾ ਵਿਦਿਆਰਥੀ ਚੈਤਨਿਆ ਸ਼ਨੀਵਾਰ ਸ਼ਾਮ ਨੂੰ ਆਪਣੇ ਕਮਰੇ ’ਚ ਚਲਾ ਗਿਆ ਸੀ। ਦੇਰ ਸ਼ਾਮ ਤੱਕ ਉਹ ਕਮਰੇ ਤੋਂ ਬਾਹਰ ਨਹੀਂ ਆਇਆ। ਚੈਤਨਿਆ ਦੇ ਪਰਿਵਾਰਕ ਮੈਂਬਰ ਸ਼ਨੀਵਾਰ ਸਵੇਰ ਤੋਂ ਹੀ ਉਸ ਨੂੰ ਵਾਰ-ਵਾਰ ਫੋਨ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਸ ਨੇ ਕਿਸੇ ਵੀ ਕਾਲ ਦਾ ਜਵਾਬ ਨਹੀਂ ਦਿੱਤਾ।
ਇਸ ਤੋਂ ਬਾਅਦ ਉਸ ਦੇ ਸਹਿਪਾਠੀ ਰਾਤ ਕਰੀਬ 8 ਵਜੇ ਉਸ ਦੇ ਕਮਰੇ 'ਚ ਪਹੁੰਚੇ। ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਉਸ ਨੂੰ ਵਾਰ-ਵਾਰ ਆਵਾਜ਼ਾਂ ਮਾਰਨ ਦੇ ਬਾਵਜੂਦ ਵੀ ਦਰਵਾਜ਼ਾ ਨਹੀਂ ਖੁੱਲ੍ਹਿਆ। ਮਾਮਲੇ ਦੀ ਜਾਣਕਾਰੀ ਹੋਸਟਲ ਵਾਰਡਨ ਨੂੰ ਦਿੱਤੀ। ਹੋਸਟਲ ਵਾਰਡਨ ਨੇ ਚੈਤਨਿਆ ਦੇ ਕਮਰੇ ਦੇ ਬਾਹਰ ਪਹੁੰਚ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਥਾਣਾ ਪੁਲਸ ਨੇ ਜਾਂਚ ਲਈ ਮੋਬਾਇਲ ਫਾਰੈਂਸਿਕ ਟੀਮ ਨੂੰ ਵੀ ਬੁਲਾਇਆ। ਇਸ ਤੋਂ ਇਲਾਵਾ ਚੋਣ ਤਣਾਅ, ਨਿੱਜੀ ਸਬੰਧਾਂ ਜਾਂ ਅਕਾਦਮਿਕ ਦਬਾਅ ਦੀ ਗੱਲਾਂ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਹਨ ਪਰ ਪੁਲਸ ਨੇ ਇਨ੍ਹਾਂ ’ਚੋਂ ਕਿਸੇ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਸ ਅਸਲ ਕਾਰਾਨਾਂ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਖ਼ੁਦਕੁਸ਼ੀ ਦੇ ਅਸਲ ਕਾਰਨ ਦਾ ਪਤਾ ਲਾਇਆ ਜਾ ਸਕਦਾ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੇ ਮੌਤ ਦਾ ਕਾਰਨ ਪਤਾ ਲਗਾਉਣ ’ਚ ਲੱਗੀ ਹੈ। ਇਸ ਦੇ ਨਾਲ ਹੀ ਕੈਂਪਸ ’ਚ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਲਈ ਮਾਨਸਿਕ ਸਿਹਤ ਅਤੇ ਮਨੋਵਿਗਿਆਨਕ ਸਹਾਇਤਾ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਵੀ ਉਠਾਈ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ ਖ਼ਦਸ਼ਾ
ਪੰਜਾਬ ਯੂਨੀਵਰਸਿਟੀ ’ਚ ਹੁਣ ਤੱਕ ਦੇ ਮਾਮਲੇ
14 ਅਕਤੂਬਰ 2023 ਨੂੰ ਐੱਮ.ਟੈਕ. ਦੇ ਵਿਦਿਆਰਥੀ ਪ੍ਰਦੀਪ ਨੇ ਹੋਸਟਲ ਨੰਬਰ 2 ’ਚ ਖ਼ੁਦਕੁਸ਼ੀ ਕੀਤੀ ਸੀ
ਨਵੰਬਰ 2016 ’ਚ ਯੂ. ਆਈ. ਐੱਲ. ਐੱਸ. ਦੀ ਵਿਦਿਆਰਥਣ ਲਵਲੀਨ ਕੌਰ ਦੀ ਹੋਸਟਲ ਨੰਬਰ 5 ’ਚ ਮੌਤ ਹੋਈ ਸੀ।
2013 ’ਚ ਯੂ. ਆਈ. ਟੀ. ਦੇ ਵਿਦਿਆਰਥੀ ਅਮਨਦੀਪ ਸਿੰਘ ਦੀ ਹੋਸਟਲ ਨੰਬਰ 2 ’ਚ ਮੌਤ ਹੋਈ ਸੀ।
ਇਹ ਪੰਜਾਬ ਯੂਨੀਵਰਸਿਟੀ ਕੈਂਪਸ ’ਚ ਇਸ ਸਾਲ ਖ਼ੁਦਕੁਸ਼ੀ ਦਾ ਤੀਜਾ ਮਾਮਲਾ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਰਕਾਰੀ ਮੈਡੀਕਲ ਕਾਲਜ-32, ਚੰਡੀਗੜ੍ਹ 'ਚ ਦੋ ਮੈਡੀਕਲ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਘਟਨਾ ਤੋਂ ਬਾਅਦ ਕੈਂਪਸ ’ਚ ਸੋਗ ਅਤੇ ਚਿੰਤਾ ਦਾ ਮਾਹੌਲ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
