ਵੱਡੀ ਖ਼ਬਰ : ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਅੱਤਵਾਦੀ ਫੰਡਿੰਗ ਮਾਮਲੇ 'ਚ ਗ੍ਰਿਫ਼ਤਾਰ
Saturday, Nov 19, 2022 - 02:55 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੂੰ ਅੱਤਵਾਦੀ ਫੰਡਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਦਿਆਰਥੀ ਦੀ ਪਛਾਣ ਮੂਲ ਰੂਪ ਤੋਂ ਸੰਗਰੂਰ 'ਚ ਭਵਾਨੀਗੜ੍ਹ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ, ਜੋ ਕਿ ਪੰਜਾਬ ਯੂਨੀਵਰਸਿਟੀ 'ਚ ਐੱਮ. ਏ. ਦੀ ਪੜ੍ਹਾਈ ਕਰ ਰਿਹਾ ਹੈ।
ਦੋਸ਼ੀ ਵਿਦਿਆਰਥੀ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਨੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਮੁਲਜ਼ਮ ਅਰਸ਼ਦੀਪ ਵਿਦੇਸ਼ 'ਚ ਬੈਠੇ ਲਖਬੀਰ ਸਿੰਘ ਲੰਡਾ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਗੋਲਡੀ ਬਰਾੜ ਦਾ ਸਾਥੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਮਜੀਠੀਆ ਦੀ ਹਰਿਆਣਾ ਸਰਕਾਰ ਨੂੰ ਚਿਤਾਵਨੀ
ਜਾਂਚ ਏਜੰਸੀ ਤੋਂ ਪਤਾ ਲੱਗਾ ਹੈ ਕਿ ਆਈ. ਐੱਸ. ਆਈ. ਦੇ ਗੁਰਗੇ ਵੱਲੋਂ ਅਰਸ਼ਦੀਪ ਦੇ ਬੈਂਕ ਖਾਤੇ 'ਚ ਪੈਸੇ ਜਮ੍ਹਾਂ ਕਰਵਾਏ ਜਾ ਰਹੇ ਸਨ। ਉਸ ਦੇ ਬੈਂਕ ਖ਼ਾਤੇ ਦੀ ਜਾਣਕਾਰੀ ਦੇ ਆਧਾਰ 'ਤੇ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ