ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
Saturday, Jun 18, 2022 - 01:27 PM (IST)
ਪਠਾਨਕੋਟ (ਸ਼ਾਰਦਾ) - ‘ਪਬਜੀ ਗੇਮ’ ਦੇ ਚੱਕਰ ਵਿੱਚ 17 ਸਾਲਾ ਮੁੰਡੇ ਵਲੋਂ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 17 ਸਾਲਾ ਵਿਨੀਤ ਸਿੰਘ ਪੁੱਤਰ ਮੋਹਨ ਸਿੰਘ ਪਿੰਡ ਭੱਬਰ ਵਜੋਂ ਹੋਈ ਹੈ। ਮ੍ਰਿਤਕ ਆਪਣੇ ਘਰ ਵਿੱਚ ਪਬਜੀ ਗੇਮ ਖੇਡਦੇ ਹੋਏ ਹਾਰ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਜੋਗਿੰਦਰ ਭੋਆ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਵਿਨੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਸ਼ਾਹਪੁਰਕੰਡੀ ਪੁਲੀਸ ਨੇ ਦੱਸਿਆ ਕਿ ਲੜਕੇ ਦੇ ਮਾਤਾ-ਪਿਤਾ ਪਿੰਡ ਪੰਗੌਲੀ ਸਥਿਤ ਗ੍ਰਾਮੀਣ ਬੈਂਕ ਤੋਂ ਪੈਸੇ ਕੱਢਵਾਉਣ ਲਈ ਗਏ ਸਨ। ਵਿਨੀਤ ਦੀ ਭੈਣ ਆਪਣੇ ਮਾਮੇ ਦੇ ਘਰ ਗਈ ਸੀ। ਜਦੋਂ ਮਾਤਾ-ਪਿਤਾ ਘਰ ਪੁੱਜੇ ਤਾਂ ਵਿਨੀਤ ਸਿੰਘ ਪੱਖੇ ਨਾਲ ਲਟਕਿਆ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ
ਮੁੰਡੇ ਨੂੰ ਪੱਖੇ ਨਾਲ ਲਟਕਦਾ ਵੇਖ ਪਰਿਵਾਰ ਨੇ ਉਸ ਨੂੰ ਹੇਠਾਂ ਉਤਾਰਿਆ ਅਤੇ ਉਸ ਨੂੰ ਪਠਾਨਕੋਟ ਦੇ ਨਿਜੀ ਹਸਪਤਾਲ ਵਿੱਚ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਸ਼ਾਹਪੁਰਕੰਡੀ ਪੁਲਸ ਨੇ ਆਈ.ਪੀ.ਸੀ. ਦੀ ਧਾਰਾ 174 ਦੇ ਤਹਿਤ ਕਾਰਵਾਈ ਕਰਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ