'ਪਬ-ਜੀ' ਗੇਮ ਖੇਡਣ ਨਾਲ 18 ਸਾਲਾ ਨੌਜਵਾਨ ਦੀ ਮੌਤ

Friday, Apr 17, 2020 - 10:39 AM (IST)

'ਪਬ-ਜੀ' ਗੇਮ ਖੇਡਣ ਨਾਲ 18 ਸਾਲਾ ਨੌਜਵਾਨ ਦੀ ਮੌਤ

ਕੋਟਕਪੂਰਾ (ਨਰਿੰਦਰ) - ਕੋਟਕਪੂਰਾ ਦੇ ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਮੋਬਾਈਲ 'ਤੇ 'ਪਬ-ਜੀ' ਗੇਮ ਖੇਡਦਿਆਂ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਿੰਦਰ ਸਿੰਘ (18) ਪੁੱਤਰ ਮਹਿੰਗਾ ਸਿੰਘ ਢਿੱਲੋਂ ਵਜੋਂ ਹੋਈ ਹੈ, ਜੋ ਕਿ ਵਾਲੀਬਾਲ ਦਾ ਖਿਡਾਰੀ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।  

ਮ੍ਰਿਤਕ ਦੇ ਪਿਤਾ ਮਹਿੰਗਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮਨਿੰਦਰ ਸਿੰਘ ਪੜ੍ਹਾਈ 'ਚ ਬਹੁਤ ਹੁਸ਼ਿਆਰ ਸੀ। ਇਸ ਦੇ ਨਾਲ-ਨਾਲ ਉਹ ਵਾਲੀਬਾਲ ਦਾ ਚੰਗਾ ਖਿਡਾਰੀ ਵੀ ਸੀ। ਉਸ ਦਾ ਸੁਪਨਾ ਵਿਦੇਸ਼ ਜਾਣ ਦਾ ਸੀ ਪਰ 'ਪਬ-ਜੀ' ਗੇਮ ਖੇਡਣ ਦੇ ਕਾਰਨ ਉਸ ਦੇ ਦਿਮਾਗ ਨੂੰ ਪਤਾ ਨਹੀਂ ਕੀ ਹੋ ਗਿਆ। 'ਪਬ-ਜੀ' ਗੇਮ ਖੇਡਦੇ ਹੋਏ ਬੀਤੇ ਦਿਨ ਉਸ ਦੀ ਅਚਾਨਕ ਮੌਤ ਹੋ ਗਈ। 

ਪੜ੍ਹੋ ਇਹ ਵੀ ਖਬਰ - ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਮਿਲੀ 43 ਕਰੋੜ 87 ਲੱਖ 50 ਹਜ਼ਾਰ ਦੀ ਹੈਰੋਇਨ

ਪੜ੍ਹੋ ਇਹ ਵੀ ਖਬਰ - ਮਾਸ਼ੂਕ ਨੂੰ ਛੱਡ ਫੁੱਲਾਂ ਵਾਲੀ ਗੱਡੀ ’ਚ ਕਿਸੇ ਹੋਰ ਨਾਲ ਲਾਵਾ ਲੈਣ ਚੱਲਾ ਸੀ ਲਾੜਾ, ਮਜ਼ਬੂਰਨ ਹੋਇਆ ਵਿਆਹ

 

 


author

rajwinder kaur

Content Editor

Related News