ਲੋਕਾਂ ਦੀ ਸਿਹਤ ਸੁਰੱਖਿਆ ਲਈ ਐੱਸ. ਐੱਸ. ਪੀ. ਵਲੋਂ ਚੁੱਕਿਆ ਹਰ ਕਦਮ ਬਣਿਆ ਮਿਸਾਲ

04/27/2020 4:34:36 PM

ਮਾਨਸਾ (ਸੰਦੀਪ ਮਿੱਤਲ) : ਭਾਵੇਂ ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਲੱਗੇ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਲੰਘ ਚੁੱਕਾ ਹੈ। ਇਹ ਵਾਇਰਸ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ ਪਰ ਮਾਨਸਾ ਜ਼ਿਲ੍ਹੇ ਦੇ ਐੱਸ. ਐੱਸ. ਪੀ. ਡਾ. ਨਰਿੰਦਰ ਭਾਰਗਵ ਵਲੋਂ ਆਪਣੀ ਜਾਨ ਜ਼ੋਖਮ 'ਚ ਪਾ ਕੇ ਆਪਣੀਆਂ ਟੀਮਾਂ ਨਾਲ ਸਵੇਰ ਤੋਂ ਸ਼ਾਮ ਤੱਕ ਜ਼ਿਲੇ ਦੇ ਲੋਕਾਂ ਦੇ ਭਲੇ ਲਈ ਅਗਾਂਹਵਧੂ ਰੋਲ ਅਦਾ ਕੀਤਾ ਜਾ ਰਿਹਾ ਹੈ। ਇਸ ਵੇਲੇ ਜ਼ਿਲ੍ਹਾ ਪੁਲਸ ਮੁਖੀ ਦੇ ਯਤਨਾਂ ਸਦਕਾ ਪੁਲਸ ਟੀਮਾਂ ਵਲੋਂ ਕੰਮਾਂਕਾਰਾਂ ਤੋਂ ਵਾਂਝੇ ਗਰੀਬ ਲੋਕਾਂ ਨੂੰ ਗਲੀਆਂ ਅਤੇ ਮੁਹੱਲਿਆਂ 'ਚ ਪੈਦਲ ਤੁਰ ਕੇ   ਉਨ੍ਹਾਂ ਦੇ ਦਰਵਾਜਿਆਂ ਅੱਗੇ ਫਲ ਫਰੂਟ ਅਤੇ ਘਰੇਲੂ ਰਾਸ਼ਨ ਪਹੁੰਚਣ 'ਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ ਰਾਹੀਂ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੂੰ ਵਿਸ਼ੇਸ਼ ਤੌਰ 'ਤੇ ਇਕ ਪ੍ਰਸ਼ੰਸ਼ਾ ਪੱਤਰ ਭੇਜਿਆ ਹੈ।

ਇਹ ਵੀ ਪੜ੍ਹੋ ► ਹਾਈਟੈੱਕ ਹੋਈ ਪੰਜਾਬ ਸਰਕਾਰ : ਵੈੱਬ ਪੋਰਟਲ ਵਾਂਗ ਲਿੰਕ 'ਤੇ ਭੇਜੇ ਜਾ ਰਹੇ ਹਨ 'ਕੋਰੋਨਾ' ਸਬੰਧੀ ਵੇਰਵੇ

ਦੱਸਣਯੋਗ ਹੈ ਕਿ ਇਸ ਵੇਲੇ ਦਿੱਲੀ ਦੀ ਇਕ ਮਸਜਿਦ 'ਚ ਜਾ ਕੇ ਆਏ ਤਬਲੀਗੀ ਜਮਾਤ ਦੇ ਕੁੱਝ ਲੋਕਾਂ ਕਾਰਨ ਜ਼ਿਲ੍ਹੇ ਦੀ ਸਬ ਡਿਵੀਜਨ ਬੁਢਲਾਡਾ ਵਿਖੇ ਕੋਰੋਨਾ ਪਾਜ਼ੇਟਿਵ ਆਏ ਸਨ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆ ਮਾਨਸਾ ਦੇ ਐੱਸ. ਐੱਸ. ਪੀ.  ਡਾ. ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹੇ ਦੇ ਲੋਕਾਂ ਦੇ ਦੁੱਖ ਦਰਦ ਸਮਝ ਕੇ ਇਸ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਲਈ ਮੋਰਚਾ ਸੰਭਾਲਿਆ ਹੋਇਆ ਹੈ।

ਮਾਨਸਾ ਜ਼ਿਲ੍ਹੇ ਨੂੰ ਐਲਾਨਿਆ ਨਸ਼ਾ ਮੁਕਤ ਜ਼ਿਲ੍ਹਾ
ਜ਼ਿਲ੍ਹਾ ਪੁਲਸ ਮੁਖੀ ਡਾ. ਭਾਰਗਵ ਵਲੋਂ ਮੁਹਿੰਮ ਚਲਾ ਕੇ ਲੋਕਾਂ ਨੂੰ ਜਿੱਥੇ ਕੋਰੋਨਾ ਵਾਇਰਸ ਨਾਲ ਲੜਨ ਦੇ ਇਲਾਵਾ ਵਾਤਾਵਰਣ ਦੀ ਸਾਂਭ-ਸੰਭਾਲ ਦਾ ਹੋਕਾ ਦੇ ਕੇ ਕਿਸਾਨੀ ਸਮੱਸਿਆਵਾਂ ਨੂੰ ਸੁਲਝਾਉਣ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਵੀ ਪਹਿਲ ਕਦਮ ਕੀਤੀ ਹੈ। ਇਸ ਮਸਲੇ ਦੇ ਹੱਲ ਲਈ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਕੇ ਹੁਣ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਕੇ ਪਹਿਲਾਂ ਹੀ ਰਾਜ਼ੀ ਕਰ ਲਿਆ ਹੈ। ਇਸ ਤੋਂ ਪਹਿਲਾਂ ਐੱਸ. ਐੱਸ. ਪੀ. ਡਾ. ਨਰਿੰਦਰ ਭਾਰਗਵ ਵਲੋਂ ਮਾਨਸਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲਾ ਐਲਾਨਿਆ ਗਿਆ ਹੈ। ਜ਼ਿਲੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕਿਆ ਗਿਆ ਸੀ। ਜਿਸ 'ਚ ਮਾਨਸਾ ਪੁਲਸ ਨੇ ਵੱਡੀ ਸਫਲਤਾ ਵੀ ਹਾਸਲ ਕੀਤੀ ਸੀ।

ਇਹ ਵੀ ਪੜ੍ਹੋ ► ਪਟਿਆਲਾ ਜ਼ਿਲੇ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, 63 ਸਾਲਾ ਮਹਿਲਾ ਨੇ ਤੋੜਿਆ ਦਮ 

ਹੁਣ ਕੋਰੋਨਾ ਵਾਇਰਸ ਦੀ ਜੰਗ ਦੌਰਾਨ ਮਾਨਸਾ ਜ਼ਿਲੇ ਨੂੰ ਕੋਰੋਨਾ ਮੁਕਤ ਕਰਨ ਲਈ ਮਾਨਸਾ ਪੁਲਸ ਵਲੋਂ ਕੀਤੀ ਜਾ ਰਹੀ ਸਖਤ ਮਿਹਨਤ ਰੰਗ ਲਿਆਉਣ ਲੱਗੀ ਹੈ। ਜ਼ਿਲ੍ਹੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਨਰਿੰਦਰ ਭਾਰਗਵ ਦੀ ਅਗਵਾਈ ਹੇਠ ਜ਼ਿਲੇ ਨੇ ਦੇਸ਼ 'ਤੇ ਆਈ ਸੰਕਟ ਦੀ ਘੜੀ ਦਾ ਡਟ ਕੇ ਮੁਕਾਬਲਾ ਕੀਤਾ ਹੈ। ਜ਼ਿਲਾ ਮਾਨਸਾ ਦੇ ਵੱਖ ਵੱਖ ਸਮਾਜ ਸੇਵੀ ਸੰਗਠਨਾਂ ਨੇ ਮੰਗ ਕੀਤੀ ਹੈ ਕਿ ਐੱਸ. ਐੱਸ. ਪੀ ਡਾ. ਨਰਿੰਦਰ ਭਾਰਗਵ ਦਾ ਰਾਸ਼ਟਰਪਤੀ ਐਵਾਰਡ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇ। ਇਸ ਸਬੰਧੀ ਸ਼ੋਸ਼ਲ ਮੀਡੀਆ 'ਤੇ ਲੋਕਾਂ 'ਚ ਖੂਬ ਚਰਚਾ ਹੋ ਰਹੀ ਹੈ। ਮਾਨਸਾ ਜ਼ਿਲ੍ਹੇ ਦੇ ਇਹ ਦੋਵੇਂ ਮਿਹਨਤੀ ਉਚ ਅਧਿਕਾਰੀ ਇਕਜੁੱਟ ਹੋ ਕੇ ਬਾਖੂਬੀ ਸੇਵਾਵਾਂ ਨਿਭਾ ਰਹੇ ਹਨ।

ਇਹ ਵੀ ਪੜ੍ਹੋ ► ਜਲੰਧਰ ਵਾਸੀਆਂ ਲਈ ਰਾਹਤ ਦੀ ਖਬਰ, 236 ਲੋਕਾਂ ਦੀ 'ਕੋਰੋਨਾ' ਰਿਪੋਰਟ ਆਈ ਨੈਗੇਟਿਵ 


Anuradha

Content Editor

Related News