ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Saturday, Nov 07, 2026 - 12:41 PM (IST)

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਵੈੱਬ ਡੈਸਕ): ਨਵੰਬਰ ਮਹੀਨੇ ਪੰਜਾਬ ਵਿਚ ਛੁੱਟੀਆਂ ਦੀ ਭਰਮਾਰ ਰਹਿਣ ਵਾਲੀ ਹੈ। ਇਸ ਮਹੀਨੇ ਦੀਵਾਲੀ, ਵਿਸ਼ਵਕਰਮਾ ਦਿਵਸ, ਸ.ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਪੁਰਬ ਆਉਣ ਵਾਲਾ ਹੈ। ਇਸ ਵਾਰ ਦੀਵਾਲੀ ਦਾ ਤਿਉਹਾਰ ਐਤਵਾਰ ਨੂੰ ਹੈ। ਇਸ ਤੋਂ ਅਗਲੇ ਦਿਨ 9 ਨਵੰਬਰ ਯਾਨੀ ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ, ਜਿਸ ਦੀ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਵਿਸ਼ਵਕਰਮਾ ਪੂਜਾ ਕਾਰਨ ਬਹੁਤ ਸਾਰੇ ਨਿੱਜੀ ਅਦਾਰਿਆਂ ਵਿਚ ਵੀ ਛੁੱਟੀ ਰਹਿੰਦੀ ਹੈ। 

ਇਹ ਵੀ ਪੜ੍ਹੋ-ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ ਮਾਡਲਿੰਗ

ਇਸ ਤੋਂ ਇਲਾਵਾ 16 ਨਵੰਬਰ ਨੂੰ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਅਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ-ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News